09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜ਼ਿਲ੍ਹੇ ਅੰਦਰ ਐੱਸ.ਆਈ.ਆਰ. ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਬੀ.ਐਲ.ਓਜ਼ ਨੂੰ ਕਿੱਟਾਂ ਵੰਡੀਆਂ

ਅਜੀਤ ਡੈਸਕ 23-06-2026
ਗੁਰਦਾਸਪੁਰ, 22 ਜੂਨ (ਅਸ਼ੋਕ ਸ਼ਰਮਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੇਨਸਿਵ ਰਵੀਜ਼ਨ ਤਹਿਤ ਬੀ.ਐੱਲ.ਓਜ ਨੂੰ ਐੱਸ.ਆਈ.ਆਰ ਦਾ ਕੰਮ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਭੇਜੀਆਂ ਕਿੱਟਾਂ ਵੰਡੀਆਂ ਗਈਆਂ ਹਨ। ਜਿਸ ’ਚ ਐੱਸ.ਆਈ.ਆਰ ਨਾਲ ਸਬੰਧਿਤ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਵਿਧਾਨ ਸਭਾ ਹਲਕਾ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਦੀਨਾਨਗਰ, ਸ੍ਰੀ ਹਰਗੋਬਿੰਦਪੁਰ ਸਾਹਿਬ, ਫਤਿਹਗੜ੍ਹ ਚੂੜੀਆਂ, ਬਟਾਲਾ ਤੇ ਕਾਦੀਆਂ ਵਿਖੇ ਬੀ.ਐੱਲ.ਓਜ਼ ਨੂੰ ਕਿੱਟਾਂ ਵੰਡੀਆਂ ਗਈਆਂ ਹਨ। ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ 25 ਜੂਨ ਤੋਂ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਉਨ੍ਹਾਂ ਨੇ ਸਮੂਹ ਬੀ.ਐੱਲ.ਓਜ਼ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਐੱਸ.ਆਈ.ਆਰ ਦਾ ਕੰਮ ਸਫਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੇਨਸਿਵ ਰਵੀਜ਼ਨ ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ, ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਗਤਕਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਵਿੱਤਰ ਬਾਈਬਲ ਦੀ ਬੇਅਦਬੀ ਵਿਰੁੱਧ ਮਸੀਹ ਭਾਈਚਾਰੇ ‘ਚ ਭਾਰੀ ਰੋਸ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਫੈਲੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।