31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਸਰਕਾਰ ਵਲੋਂ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ 29 ਨੂੰ ਬਟਾਲਾ ਵਿਖੇ ਹੋਵੇਗਾ-ਦੀਪਕ ਬਾਲੀ

ਅਜੀਤ ਡੈਸਕ 24-06-2026
ਬਟਾਲਾ, 23 ਜੂਨ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਟਾਲਾ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਬਟਾਲਾ ਕਲੱਬ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਵਿਜੇ ਸ਼ਰਮਾ ਰਾਸ਼ਟਰੀ ਪ੍ਰਧਾਨ ਸਨਾਤਨ ਸੇਵਾ ਸੰਮਤੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਸ਼ਾ ਮੁਕਤੀ ਮੋਰਚਾ ਦੇ ਜ਼ੋਨ ਇੰਚਾਰਜ ਰੋਹਿਤ ਸਿਆਲ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਜੋਬਨ ਰੰਧਾਵਾ ਨੇ ਸਾਂਝੇ ਰੂਪ ਵਿਚ ਦਿੱਤੀ ਗਈ। ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਇਸ ਸਮਾਗਮ ਵਿਚ ਭਗਵਾਨ ਸ਼ਿਵ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ 29 ਜੂਨ ਨੂੰ ਸਥਾਨਕ ਐਸ. ਐਲ. ਬਾਵਾ ਗਰਾਊਂਡ ਸਾਹਮਣੇ ਆਰ. ਡੀ. ਖੋਸਲਾ ਸਕੂਲ ਵਿਖੇ ਹੋਵੇਗਾ, ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਣ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ। ਇਸ ਦੇ ਨਾਲ ਹੀ ਮਨੀ ਲਾਡਲਾ ਭਗਵਾਨ ਸ਼ਿਵ ਸ਼ੰਕਰ ਦੀ ਮਹਿਮਾ ਸ਼ਿਵ ਭਗਤਾਂ ਨੂੰ ਸੁਣਾਉਣਗੇ। ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਸ਼ਿਵ ਭਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਸਮਾਗਮ ਦੀ ਸ਼ੁਰੂਆਤ ਸ਼ਾਮ 6 ਵਜੇ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਾਲਾਘਾਯੋਗ ਹੈ। ਮੇਰੀ ਸਾਰਿਆਂ ਨੂੰ ਇਕ ਵਾਰ ਇਹੀ ਅਪੀਲ ਹੈ ਕਿ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਦਾ ਹਿੱਸਾ ਬਣੋ ਅਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰੋ।
ਪਿਛਲੀ ਖ਼ਬਰ 8 ਗਰਾਮ ਹੈਰੋਇਨ ਸਮੇਤ 2 ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਸਠਿਆਲੀ ਹੈੱਡਵਰਕਸ ਨੇੜੇ ਪਾੜ ਪਾਉਣ ਲਈ ਨਹਿਰੀ ਵਿਭਾਗ ਨੇ ਚੂਹੇ ਨੂੰ ਜ਼ਿੰਮੇਵਾਰ ਦੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।