ਗੁਰਦਾਸਪੁਰ, 23 ਜੂਨ (ਚੱਕਰਾਜਾ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਮਨ ਕੁਮਾਰ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਰੋਹਿਤ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਸਬੰਧਿਤ ਵੱਖ ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ/ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।