31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁਲਾਜ਼ਮਾਂ ਤੇ ਪੈਨਸ਼ਨਰਜ਼ ਵਲੋਂ ਮੁਹਾਲੀ ਵਿਖੇ 17 ਜੁਲਾਈ ਨੂੰ ਮਹਾਂ ਰੈਲੀ ਦਾ ਐਲਾਨ

ਅਜੀਤ ਡੈਸਕ 24-06-2026
ਗੁਰਦਾਸਪੁਰ, 23 ਜੂਨ (ਚੱਕਰਾਜਾ)-ਸੂਬਾ ਪੱਧਰੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਘਬੀਰ ਸਿੰਘ ਬਡਵਾਲ ਸੂਬਾ ਚੇਅਰਮੈਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਵਨ ਸਿੰਘ, ਸੋਮ ਸਿੰਘ, ਕੁਲਦੀਪ ਸਿੰਘ ਪੂਰੋਵਾਲ, ਕਸ਼ਮੀਰ ਸਿੰਘ, ਲਖਬੀਰ ਸਿੰਘ ਬੱਬੇਹਾਲੀ, ਕਮਲਦੀਪ ਕੌਰ ਘੁੰਮਣ, ਸੁਰੇਖਾ ਦੇਵੀ, ਲਵਪ੍ਰੀਤ ਸਿੰਘ ਰੋੜਾਂਵਾਲੀ, ਹਰਪਾਲ ਸਿੰਘ, ਲਖਵਿੰਦਰ ਸਿੰਘ ਭੌਰ, ਨੇਕ ਰਾਜ ਸਰੰਗਲ, ਰਣਜੀਤ ਸਿੰਘ ਧਾਲੀਵਾਲ, ਸਰਬਜੀਤ ਸਿੰਘ ਮੁਲਤਾਨੀ, ਸੁਖਵਿੰਦਰ ਸਿੰਘ ਬਾਂਗੋਵਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜਿਸ ਕਾਰਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਮਹਿੰਗਾਈ ਭੱਤੇ ਦੀਆਂ ਕਿਸਤਾਂ ਲੈਣ, ਪੁਰਾਣੀ ਪੈਨਸ਼ਨ ਬਹਾਲ, 17.7.20 ਦੇ ਪੱਤਰ ਨੂੰ ਰੱਦ ਕਰਵਾਉ, 15-1-15 ਦਾ ਪੱਤਰ ਰੱਦ ਕਰਾਉਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਦਿਵਾਉਣ, ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਅੱਜ 24 ਜੂਨ ਨੂੰ ਸਵੇਰੇ 9 ਵਜੇ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਜਿਸ ਦੀਆਂ ਤਿਆਰੀਆਂ ਵਜੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰ ਜਥੇਬੰਦੀਆਂ ਤੱਕ ਪਹੁੰਚ ਕੀਤੀ ਗਈ। ਇਸ ਰੋਸ ਰੈਲੀ ਵਿਚ ਗੁਰਦਾਸਪੁਰ ਦੀਆਂ ਸਮੁੱਚੀਆਂ ਦਫਤਰੀ ਤੇ ਫੀਲਡ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਭਾਗ ਲੈਣਗੀਆਂ। ਜਿਸ ਤੋਂ ਬਾਅਦ 1-7-26 ਤੋਂ 10-7-26 ਤੱਕ ਪੰਜਾਬ ਸਰਕਾਰ ਦੇ ਮੰਤਰੀਆਂ/ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀਆਂ ਰਿਹਾਇਸਾਂ ਦਾ ਘਰਾਓ ਕੀਤਾ ਜਾਵੇਗਾ ਅਤੇ ਚਿਤਾਵਨੀ ਪੱਤਰ ਸੌਂਪੇ ਜਾਣਗੇ। ਇਸ ਤੋਂ ਬਾਅਦ 17-7-26 ਨੂੰ ਮੋਹਾਲੀ ਵਿਖੇ ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮਹਾਂ ਰੋਸ ਰੈਲੀ ਕੀਤੀ ਜਾਵੇਗੀ। ਜਿਸ ਵਿਚ ਪੰਜਾਬ ਤੇ ਚੰਡੀਗੜ੍ਹ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਹਾਂ ਰੈਲੀ ਤੋਂ ਬਾਅਦ ਵੀ ਸਰਕਾਰ ਦੀ ਅੱਖ ਨਹੀਂ ਖੁੱਲਦੀ ਤਾਂ ਪੰਜਾਬ ਮਹਾਂਬੰਦ ਕੀਤਾ ਜਾਵੇਗਾ । ਇਸ ਮੌਕੇ ਪ੍ਰਗਟ ਸਿੰਘ, ਜਸਪ੍ਰੀਤ ਸਿੰਘ, ਮੈਨੂੰਐਲ ਨਾਹਰ, ਪਲਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਇਕਬਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਰਮਨਦੀਪ ਸਿੰਘ ਰਿਆੜ ਬਣੇ ਯੂਥ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਗਲੀ ਖ਼ਬਰ ਘੁਮਾਣ ਵਿਖੇ ਘੁੰਮਣ ਤੇ ਸੰਧੂ ਵਲੋਂ ‘ਚਾਏ ਨਗਰੀ ਰੈਸਟੋਰੈਂਟ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।