01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਐਸ.ਆਈ.ਆਰ-2026 ਦੇ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਨੋਡਲ ਅਫਸਰਾਂ ਦੀ ਮੀਟਿੰਗ

ਅਜੀਤ ਡੈਸਕ 24-06-2026
ਪਠਾਨਕੋਟ, 23 ਜੂਨ (ਆਸ਼ੀਸ਼ ਸ਼ਰਮਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ: ਪਲਵੀ ਵਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਐਸ.ਆਈ.ਆਰ-2026 ਦੇ ਕੰਮ ਨੂੰ ਸਮੇਂ ਸਿਰ ਅਤੇ ਸਫਲਤਾ ਪੂਰਵਕ ਮੁਕੰਮਲ ਕਰਨ ਦੇ ਮਕਸਦ ਨਾਲ ਨਿਯੁਕਤ ਕੀਤੇ ਗਏ ਵੱਖ-ਵੱਖ ਨੋਡਲ ਅਫਸਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਭਾਰਤ ਚੋਣ ਕਮਿਸ਼ਨ ਵਲੋਂ ਐਸ.ਆਈ.ਆਰ. ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ-ਆਪਣੇ ਕੰਮ ਦੀ ਜ਼ਿੰਮੇਵਾਰੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਘਰ-ਘਰ ਵੈਰੀਫਿਕੇਸ਼ਨ, ਬੂਥ ਰੈਸ਼ਨਲਾਈਜ਼ੇਸ਼ਨ, ਡਰਾਫਟ ਸੂਚੀ ਦਾ ਪ੍ਰਕਾਸ਼ਨ, ਕਲੇਮਜ਼/ਅਬਜੈਕਸ਼ਨਾਂ ਦਾ ਨਿਪਟਾਰਾ ਅਤੇ ਫਾਈਨਲ ਸੂਚੀ ਦੀ ਤਿਆਰੀ ਵਰਗੇ ਹਰੇਕ ਪੜਾਅ ਦੀ ਨਿਗਰਾਨੀ ਤਹਿ ਸਮੇਂ ਅਨੁਸਾਰ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਬੀ.ਐਲ.ਓ-ਬੀ.ਐਲ.ਏ. ਵਿਚਕਾਰ ਤਾਲਮੇਲ ਯਕੀਨੀ ਬਣਾਇਆ ਜਾਵੇ, ਕੋਈ ਵੀ ਯੋਗ ਵੋਟਰ ਸੂਚੀ ਵਿਚੋਂ ਨਾ ਛੁੱਟੇ। ਨੋਡਲ ਅਫਸਰ ਰੋਜ਼ਾਨਾ ਪ੍ਰਗਤੀ ਰਿਪੋਰਟ ਤਿਆਰ ਕਰਕੇ ਲੰਬਿਤ ਕੰਮਾਂ ਦਾ ਤੁਰੰਤ ਨਿਪਟਾਰਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ, ਜੋ ਲੋਕਤੰਤਰ ਦੀ ਨੀਂਹ ਹੈ। ਇਸ ਲਈ ਸਾਰੇ ਨੋਡਲ ਅਫਸਰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣਾ ਫਰਜ਼ ਨਿਭਾਉਣ। ਮੀਟਿੰਗ ਵਿਚ ਵੱਖ-ਵੱਖ ਕਾਰਜਾਂ ਨਾਲ ਸਬੰਧਿਤ ਨਿਯੁਕਤ ਨੋਡਲ ਅਫਸਰ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਪਠਾਨਕੋਟ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੇ ਜਥੇਬੰਦੀ ਮਜ਼ਬੂਤ ਕਰਨ ਲਈ 75 ਬੀ.ਐਲ.ਏ. ਨਿਯੁਕਤੀਆਂ ਕੀਤੀਆਂ ਅਗਲੀ ਖ਼ਬਰ ਕਥਲੌਰ ਰਾਵੀ ਦਰਿਆ ’ਤੇ ਧੁੱਸੀ ਬੰਨ੍ਹ ਨਾ ਬਣਨ ਕਾਰਨ ਲੋਕਾਂ ’ਚ ਭਾਰੀ ਰੋਸ-ਪ੍ਰਸ਼ਾਸਨ ਬੇਖਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।