30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨੌਜਵਾਨ ਨੂੰ ਨਸ਼ਾ ਕਰਦਿਆਂ ਕੀਤਾ ਕਾਬੂ

ਅਜੀਤ ਡੈਸਕ 25-06-2026
ਗੁਰਦਾਸਪੁਰ, 24 ਜੂਨ (ਅਸ਼ੋਕ ਸਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਪੁਰਾਣਾ ਸ਼ਾਲਾ ਨੇੜੇ ਦਾਣਾ ਮੰਡੀ ਤੋਂ ਮੰਗਾ ਸਿੰਘ ਪੁੱਤਰ ਮੁੱਖਾ ਸਿੰਘ ਵਾਸੀ ਜਗਤਪੁਰ ਕਲਾਂ ਜੋ ਲੁਕਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੇਪਰ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਯੂਥ ਕਾਂਗਰਸ ਦੀਆਂ ਚੋਣਾਂ ’ਚ ਮੈਨੂੰ ਕਾਂਗਰਸੀ ਆਗੂਆਂ ਨੇ ਜਾਣਬੁੱਝ ਕੇ ਹਰਾਇਆ - ਸਚਿਨ ਕਾਲੀਆ ਅਗਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਹੈਰੋਇਨ ਤੇ 188 ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।