30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਚੱਕ ਚਿਮਨਾਂ-ਨਪਵਾਲ ਸੜਕ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ

ਅਜੀਤ ਡੈਸਕ 25-06-2026
ਪਠਾਨਕੋਟ, 24 ਜੂਨ (ਸੰਧੂ)-‘ਆਪ’ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਅੱਜ ਚੱਕ ਚਿਮਨਾਂ ਤੋਂ ਨਪਵਾਲ ਤੱਕ ਜਾਣ ਵਾਲੀ ਕਰੀਬ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕਰਵਾਇਆ ਗਿਆ। ਇਹ ਸੜਕ ਲਗਭਗ 1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸ ਮੌਕੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਕਿਹਾ ਕਿ ਚੱਕ ਚਿਮਨਾਂ–ਨਪਵਾਲ ਸੜਕ ਦੀ ਹਾਲਤ ਕਾਫੀ ਸਮੇਂ ਤੋਂ ਖਰਾਬ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਥਾਨਕ ਵਸਨੀਕਾਂ ਵਲੋਂ ਲੰਬੇ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰ ਰਹੀ ਹੈ ਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਚੱਕ ਚਿਮਨਾਂ ਤੇ ਨਪਵਾਲ ਦੇ ਵਸਨੀਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਲਈ ਵੀ ਆਵਾਜਾਈ ਆਸਾਨ ਹੋਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਅੰਦਰ ਵਿਕਾਸ ਦੇ ਹੋਰ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਤੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਸਥਾਕ ਲੋਕਾਂ ਨੇ ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।
ਪਿਛਲੀ ਖ਼ਬਰ ਪਠਾਨਕੋਟ ਕਰਿਆਨਾ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਪੁਰਾਤਨ ਬਾਬਾ ਘੋਨੀ ਸ਼ਾਹ ਮੇਲਾ ਸਫਲਤਾ ਪੂਰਵਕ ਸੰਪੰਨ, ਹਜ਼ਾਰਾਂ ਸ਼ਰਧਾਲੂਆਂ ਨੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।