10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡੇਅਰੀ ਵਿਕਾਸ ਵਿਭਾਗ ਗੁਰਦਾਸਪੁਰ ਵਿਖੇ ਹੁਣ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ

ਅਜੀਤ ਡੈਸਕ 26-06-2026
ਗੁਰਦਾਸਪੁਰ, 25 ਜੂਨ (ਚੱਕਰਾਜਾ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਗੁਰਦਾਸਪੁਰ ਵਲੋਂ ਆਪਣੇ ਦਫਤਰ ਵਿਖੇ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੇਅਰੀ ਵਿਕਾਸ ਇੰਸਪੈਕਟਰ ਵਲੋਂ ਦੱਸਿਆ ਗਿਆ ਕਿ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕਰੇਤਾਵਾਂ ਤੇ ਖਪਤਕਾਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ। ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 8 ਵਜੇ ਤੋਂ 12 ਵਜੇ ਤੱਕ ਪਹੁੰਚ ਕਰਕੇ ਦੁੱਧ ਚੈੱਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਚੈੱਕ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਅਮਨਦੀਪ ਜੈਂਤੀਪੁਰ ਦੀ ਸੋਚ ਉਪਰ ਪਹਿਰਾ ਦਿੰਦੇ ਹੋਏ ਵਾਰਡ ਨੰਬਰ 30 ਦੇ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹਾਂ - ਭੁਪਿ... ਅਗਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਅਤੇ ਡਰੱਗ ਮਨੀ ਸਮੇਤ 5 ਦੋਸ਼ੀ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।