07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ 29 ਨੂੰ - ਵਿਧਾਇਕ ਸ਼ੈਰੀ ਕਲਸੀ

ਅਜੀਤ ਡੈਸਕ 27-06-2026
ਬਟਾਲਾ, 26 ਜੂਨ (ਸਤਿੰਦਰ ਸਿੰਘ)-29 ਜੂਨ ਨੂੰ ਪੰਜਾਬ ਸਰਕਾਰ ਵਲੋਂ ਬਟਾਲਾ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪੋਗਰਾਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਮਹਾਨ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਭਗਵਾਨ ਸ਼ਿਵ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਭਰਨਗੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 29 ਜੂਨ ਨੂੰ ਸਥਾਨਕ ਐੱਸ.ਐੱਲ. ਬਾਵਾ ਕਾਲਜ ਗਰਾਊਂਡ ਸਾਹਮਣੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ, ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ। ਇਸ ਦੇ ਨਾਲ ਹੀ ਮਨੀ ਲਾਡਲਾ ਭਗਵਾਨ ਸ਼ਿਵ ਸ਼ੰਕਰ ਦੀ ਮਹਿਮਾ ਸ਼ਿਵ ਭਗਤਾਂ ਨੂੰ ਸੁਣਾਉਣਗੇ। ਉਨ੍ਹਾਂ ਬਟਾਲਾ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ।
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਹਰਦੋਝੰਡੇ ’ਚ ਅਣਪਛਾਤਿਆਂ ਵਲੋਂ ਘਰ ’ਤੇ ਚਲਾਈਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।