07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕਿਸਾਨਾਂ ਲਈ ਫਾਰਮਰ ਰਜਿਸਟਰੀ ਅਤਿ ਜ਼ਰੂਰੀ, ਕਿਸਾਨ ਰਜਿਸਟ੍ਰੇਸ਼ਨ ਕਰਵਾਉਣ-: ਡਾ. ਚੀਮਾ

ਅਜੀਤ ਡੈਸਕ 27-06-2026
ਧਾਰੀਵਾਲ, 26 ਜੂਨ (ਸਵਰਨ ਸਿੰਘ)-ਕਿਸਾਨਾਂ ਦੀ ਬਿਹਤਰੀ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਪ੍ਰਮਾਣਿਤ ਡਾਟਾਬੇਸ ਤਿਆਰ ਕਰਨ ਲਈ ਚਲਾਈ ਜਾ ਰਹੀ ਫਾਰਮਰ ਰਜਿਸਟਰੀ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਾਹਬਾਜ ਸਿੰਘ ਚੀਮਾ ਨੇ ਸਮੁੱਚੇ ਕਿਸਾਨਾਂ ਨੂੰ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ’ਚ ਖੇਤੀਬਾੜੀ ਨਾਲ ਸਬੰਧਿਤ ਸਰਕਾਰੀ ਯੋਜਨਾਵਾਂ ਤੇ ਸਹੂਲਤਾਂ ਦਾ ਲਾਭ ਲੈਣ ਵਿਚ ਅਸਾਨੀ ਹੋ ਸਕੇ। ਡਾ. ਚੀਮਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਭਰ ’ਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਤੇ ਕਿਸਾਨਾਂ ਨੂੰ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਰਾਹੀਂ ਮੱਫਤ ਫਾਰਮਰ ਰਜਿਸਟਰੀ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਅਜੇ ਵੀ ਕਈ ਕਿਸਾਨਾਂ ਨੇ ਆਪਣੀ ਰਜਿਸਟਰੀ ਨਹੀਂ ਕਰਵਾਈ, ਜਿਸ ਕਾਰਨ ਉਹ ਭਵਿੱਖ ਵਿਚ ਸਰਕਾਰੀ ਸਕੀਮਾਂ, ਵਿੱਤੀ ਸਹਾਇਤਾ, ਫਸਲੀ ਯੋਜਨਾਵਾਂ ਅਤੇ ਹੋਰ ਖੇਤੀਬਾੜੀ ਸੇਵਾਵਾਂ ਦੇ ਲਾਭ ਤੋਂ ਵਾਂਝੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਫਾਰਮਰ ਰਜਿਸਟਰੀ ਲਈ ਸਿਰਫ ਆਪਣਾ ਆਧਾਰ ਕਾਰਡ ਅਤੇ ਉਸ ਨਾਲ ਲਿੰਕ ਮੋਬਾਈਲ ਫੋਨ ਲੈ ਕੇ ਸੀ.ਐਸ.ਸੀ. ਕੇਂਦਰ ਜਾਣਾ ਹੋਵੇਗਾ, ਜਿੱਥੇ ਓ.ਟੀ.ਪੀ. ਰਾਹੀਂ ਰਜਿਸਟ੍ਰੇਸ਼ਨ ਦੀ ਕਾਰਵਾਈ ਪੂਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਡਾ. ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਾਰੇ ਬਲਾਕਾਂ ਦੇ ਖੇਤੀਬਾੜੀ ਅਧਿਕਾਰੀਆਂ ਤੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਵੱਧ ਤੋਂ ਵੱਧ ਕਿਸਾਨਾਂ ਦੀ ਫਾਰਮਰ ਰਜਿਸਟਰੀ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਕਰਮਚਾਰੀ ਦਲ ਉੱਤਰੀ ਸਬ-ਡਵੀਜ਼ਨ ਦੀ ਚੋਣ ਅਗਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।