07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸੰਗਰੂਰ ’ਚ ਰੋਸ ਪ੍ਰਦਰਸ਼ਨ ਕੱਲ੍ਹ-ਸੈਣੀ

ਅਜੀਤ ਡੈਸਕ 27-06-2026
ਸ੍ਰੀ ਹਰਿਗੋਬਿੰਦਪੁਰ, 26 ਜੂਨ (ਕੰਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਵਿਖੇ ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ ਏਟਕ ਸਰਕਲ ਗੁਰਦਾਸਪੁਰ ਦੇ ਆਗੂਆਂ ਦੀ ਬੈਠਕ ਪ੍ਰਧਾਨ ਹਜ਼ਾਰਾ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ । ਇਸ ਮੌਕੇ ਸਕੱਤਰ ਦਵਿੰਦਰ ਸਿੰਘ ਸੈਣੀ ਵਾਸੀ ਸ੍ਰੀ ਹਰਿਗੋਬਿੰਦਪੁਰ ਨੇ ਕਿਹਾ ਕਿ ਪੰਜਾਬ ’ਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪੈਨਸ਼ਨਰਜ਼ ਸਾਂਝੇ ਥੜ੍ਹੇ ਦੇ ਸੱਦੇ ਤਹਿਤ 28 ਜੂਨ ਦਿਨ ਐਤਵਾਰ ਨੂੰ ਜ਼ਿਲ੍ਹਾ ਸੰਗਰੂਰ ਵਿਚ ਹੋ ਰਹੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਸਰਕਲ ਤੇ ਪਾਵਰਕਾਮ ਦੀ ਮੈਨੇਜ਼ਮੈਂਟ ਵਲੋਂ ਕੀਤੀ ਗਈ ਬੈਠਕ ’ਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਪੈਨਸ਼ਨਰਾਂ ਦੇ ਮਸਲੇ ਤਰੁੰਤ ਹੱਲ ਕਰੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮਹਿੰਦਰਪਾਲ ਸਿੰਘ ਆਰ.ਏ., ਬਲਵਿੰਦਰ ਸਿੰਘ ਉਧੀਪੁਰ, ਹਰਕ੍ਰਿਪਾਲ ਸਿੰਘ ਸੋਹਲ, ਹਰਦੀਪ ਸਿੰਘ ਜੇ.ਈ., ਨਿਰਮਲ ਸਿੰਘ ਬਸਰਾ, ਪਰਮਜੀਤ ਸਿੰਘ ਕੋਟ, ਰਣਧੀਰ ਸਿੰਘ ਕਾਹਲੋਂ, ਰੂਪ ਲਾਲ, ਮੋਹਨ ਸਿੰਘ ਨੈਨੇਕੋਟ, ਸੁਖਵਿੰਦਰ ਸਿੰਘ ਸ਼ਿੰਦਾ, ਸਤੀਸ਼ ਕੁਮਾਰ, ਕੁਲਵੰਤ ਸਿੰਘ ਕਲੇਰ, ਤਰਸੇਮ ਸਿੰਘ ਵਿਰਦੀ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਭਾਗ ਵਲੋਂ ਕਿਸਾਨਾਂ ਨੂੰ ਉਤਸ਼ਾਹਿਤ ਨਾ ਕਰਨ ਕਾਰਨ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤੋਂ ਮੂੰਹ ਮੋੜਨ ਲੱਗੇ ਅਗਲੀ ਖ਼ਬਰ ਭਾਕਿਯੂ ਏਕਤਾ ਸੰਘਰਸ਼ ਵਲੋਂ ਭਾਜਪਾ ਆਗੂ ਫ਼ਤਹਿਜੰਗ ਬਾਜਵਾ ਦੇ ਗ੍ਰਹਿ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ -ਪ੍ਰਧਾਨ ਪੰਨੂੰ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।