07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਐਡਵੋਕੇਟ ਮਨਜੀਤ ਸਿੰਘ ‘ਆਪ’ ਲੀਗਲ ਸੈਲ ਬਟਾਲਾ ਦੇ ਪ੍ਰਧਾਨ ਬਣੇ

ਅਜੀਤ ਡੈਸਕ 27-06-2026
ਬਟਾਲਾ, 26 ਜੂਨ (ਹਰਦੇਵ ਸਿੰੰਘ ਸੰਧੂ)-ਆਮ ਆਦਮੀ ਪਾਰਟੀ ’ਚ ਲੰਬੇ ਸਮੇਂ ਤੋਂ ਹਲਕਾ ਵਿਧਾਇਕ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿਚ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਮਨਜੀਤ ਸਿੰਘ ਨੂੰ ਆਮ ਆਦਮੀ ਪਾਰਟੀ ਲੀਗਲ ਸੈਲ ਸਬ ਡਿਵੀਜ਼ਨ ਬਟਾਲਾ ਦਾ ਪ੍ਰਧਾਨ ਥਾਪਿਆ ਗਿਆ। ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਵਕੀਲ ਮਨਜੀਤ ਸਿੰਘ ਦਾ ਸਨਮਾਨ ਕਰਦਿਆਂ ਮੂੰਹ ਮਿੱਠਾ ਕਰਵਾਇਆ ਤੇ ਮਨਜੀਤ ਸਿੰਘ ਨੂੰ ਨਵੀਂ ਜਿੰਮੇਵਾਰੀ ਮਿਲਣ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਕਲਸੀ ਨੇ ਕਿਹਾ ਕਿ ਐਡ. ਮਨਜੀਤ ਸਿੰਘ ਇਕ ਮਿਹਨਤੀ, ਇਮਾਨਦਾਰ ਤੇ ਤਜ਼ੁਰਬੇਕਾਰ ਪਾਰਟੀ ਆਗੂ ਹਨ। ਇਨ੍ਹਾਂ ਦੀ ਨਿਯੁਕਤੀ ਨਾਲ ਲੀਗਲ ਸੈਲ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਪਾਰਟੀ ਦੀਆਂ ਨੀਤੀਆਂ ਨੂੰ ਕਾਨੂੰਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਨਵ- ਨਿਯੁਕਤ ਲੀਗਲ ਸੈਲ ਬਟਾਲਾ ਪ੍ਰਧਾਨ ਮਨਜੀਤ ਸਿੰਘ ਨੇ ਪਾਰਟੀ ਹਾਈ ਕਮਾਂਡ ਤੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵਲੋਂ ਸੋਂਪੀ ਸੇਵਾ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਵਾਂਗਾ ਤੇ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਾਂਗਾ ।
ਪਿਛਲੀ ਖ਼ਬਰ ਪੁਲਿਸ ਹਿਰਾਸਤ ’ਚ ਨੌਜਵਾਨ ਵਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਲੱਤ ਵਿਚ ਗੋਲੀ ਲੱਗਣ ਨਾਲ ਜ਼ਖ਼ਮੀ... ਅਗਲੀ ਖ਼ਬਰ ਵਿਭਾਗ ਵਲੋਂ ਕਿਸਾਨਾਂ ਨੂੰ ਉਤਸ਼ਾਹਿਤ ਨਾ ਕਰਨ ਕਾਰਨ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤੋਂ ਮੂੰਹ ਮੋੜਨ ਲੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।