07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਚੋਣਾਂ ’ਚ ਟਿਕਟਾਂ ਦੀ ਸਹੀ ਵੰਡ ਨਾ ਹੋਣ ਕਾਰਨ ਕਾਂਗਰਸ ਵਲੋਂ ਜਿੱਤੇ ਕੌਂਸਲਰ ਪਾਰਟੀ ਛੱਡ ਕੇ ਭੱਜੇ : ਪ੍ਰਿੰਸੀਪਲ ਸੁਲੱਖਣ ਸਿੰਘ

ਅਜੀਤ ਡੈਸਕ 27-06-2026
ਸ੍ਰੀ ਹਰਿਗੋਬਿੰਦਪੁਰ, 26 ਜੂਨ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੇ ਕੀਰਬੀ ਸਾਥੀ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਨ ਨੇ ਸ੍ਰੀ ਹਰਿਗੋਬਿੰਦਪੁਰ ਵਿਖੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ 26 ਮਈ 2026 ਨੂੰ ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਵੀ ਨਗਰ ਕੌਂਸਲ ਕਮੇਟੀ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਹੱਥ (ਪੰਜੇ) ’ਤੇ ਚੋਣ ਲੜ ਕਿ ਵੱਡੀਆਂ ਜਿੱਤਾਂ ਪ੍ਰਾਪਤ ਕਰਨ ਵਾਲੇ ਸ਼ਹਿਰ ਦੇ ਸਾਰੇ ਹੀ ਕੌਂਸਲਰ ਜਿੱਤਣ ਤੋਂ ਕੁਝ ਦਿਨ ਬਾਅਦ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ, ਜਿਸ ਕਾਰਨ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਇਆ ਹੈ ਅਤੇ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਵਾਲੇ ਸ਼ਹਿਰ ਵਾਸੀਆਂ ਵਿਚ ਵੀ ਨਿਰਾਸ਼ਤਾ ਵੇਖਣ ਨੂੰ ਮਿਲ ਰਹੀ ਹੈ। ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਨ ਨੇ ਕਿਹਾ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਲੋਂ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੀ ਸਹੀ ਚੋਣ ਨਹੀਂ ਕੀਤੀ ਗਈ ਅਤੇ ਉਸ ਨੇ ਆਪਣੀ ਮਰਜ਼ੀ ਨਾਲ ਹੀ ਸ਼ਹਿਰ ਦੇ ਪੱਕੇ ਟਕਸਾਲੀ ਕਾਂਗਰਸੀ ਆਗੂ ਜੋ ਕਿ ਬਹੁਤ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ, ਉਨ੍ਹਾਂ ਨੂੰ ਅਣਗੌਲਿਆਂ ਕਰਕੇ ਪਾਰਟੀ ਵਿਚ ਨਵੇਂ ਆਏ ਆਗੂਆਂ ਨੂੰ ਕੌਂਸਲਰਾਂ ਦੀ ਚੋਣ ਲੜਨ ਲਈ ਟਿਕਟਾਂ ਦੇ ਦਿੱਤੀਆਂ ਜੋ ਕਿ ਜਿੱਤਣ ਤੋਂ ਕੁਝ ਦਿਨ ਬਾਅਦ ਹੀ ਕਾਂਗਰਸ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਕੇ ‘ਆਪ’ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਕਿਹਾ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ਵਿਚ ਇਸ ਸਮੇਂ ਕਾਂਗਰਸ ਪਾਰਟੀ ਵਲੋਂ ਜਿੱਤਿਆ ਕੋਈ ਵੀ ਕੌਂਸਲਰ ਨਹੀਂ ਰਿਹਾ, ਜਿਸ ਕਾਰਨ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਇਆ ਹੈ। ਪ੍ਰਿੰਸੀਪਲ ਸੁਲੱਖਣ ਸਿੰਘ ਨੇ ਕਾਂਗਰਸ ਹਾਈਕਮਾਂਡ ਕੋਲੋਂ ਮੰਗ ਕਿ ਕੀਤੀ ਕਾਂਗਰਸ ਪਾਰਟੀ ਨੂੰ ਛੱਡ ਕੇ ਜਾਣ ਵਾਲੇ ਕੌਂਸਲਰਾਂ ਨੂੰ ਟਿਕਟ ਦੇਣ ਸਮੇਂ ਕੀਤੀ ਗਈ ਗਲਤ ਵੰਡ ਦਾ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸ੍ਰੀ ਹਰਿਗੋਬਿੰਦਪੁਰ ਸ਼ਹਿਰ ਵਿਚ ਕਾਂਗਰਸ ਪਾਰਟੀ ਦੇ ਪੱਧਰ ਨੂੰ ਮੁੜ ਉੱਚਾ ਚੁੱਕਣ ਲਈ ਸ਼ਹਿਰ ਵਿਚ ਉਨ੍ਹਾਂ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਪ੍ਰਬੰਧਕੀ ਕੰਪਲੈਕਸ ’ਚ ਚੱਲ ਰਹੇ ਸੁਵਿਧਾ ਕੇਂਦਰ ’ਚ ਲੋਕਾਂ ਦੇ ਸਮੇਂ ਸਿਰ ਨਹੀਂ ਹੋ ਰਹੇ ਕੰਮ ਅਗਲੀ ਖ਼ਬਰ ਪੁਲਿਸ ਹਿਰਾਸਤ ’ਚ ਨੌਜਵਾਨ ਵਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਲੱਤ ਵਿਚ ਗੋਲੀ ਲੱਗਣ ਨਾਲ ਜ਼ਖ਼ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।