08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਭਾਜਪਾ ਵਲੋਂ ਐਮਰਜੈਂਸੀ ਦੀ ਵਰ੍ਹੇਗੰਢ ਮੌਕੇ ਮਨਾਇਆ ਕਾਲਾ ਦਿਵਸ

ਅਜੀਤ ਡੈਸਕ 27-06-2026
ਪਠਾਨਕੋਟ, 26 ਜੂਨ (ਸੁਮਿਤ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਠਾਕੁਰ ਦੀ ਅਗਵਾਈ ਹੇਠ ਐਮਰਜੈਂਸੀ ਦੀ ਵਰ੍ਹੇਗੰਢ ਮੌਕੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨਾਂ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਤੇ ਪਾਰਟੀ ਆਗੂਆਂ ਨੇ 25 ਜੂਨ 1975 ਨੂੰ ਲਾਗੂ ਕੀਤੀ ਗਈ। ਐਮਰਜੈਂਸੀ ਨੂੰ ਭਾਰਤੀ ਲੋਕਤੰਤਰ ਦਾ ਸਭ ਤੋਂ ਕਾਲਾ ਅਧਿਆਇ ਕਰਾਰ ਦਿੰਦਿਆਂ ਉਸ ਸਮੇਂ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕਰਨ ਵਾਲੇ ਲੋਕਤੰਤਰ ਸੈਨਾਨੀਆਂ ਅਤੇ ਸੀਨੀਅਰ ਭਾਜਪਾ ਕਾਰਕੁਨਾਂ ਨੂੰ ਸਨਮਾਨਿਤ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਦੇਸ਼ ਵਿਚ ਅਭਿਵੈਕਤੀ ਦੀ ਆਜ਼ਾਦੀ, ਸੰਵਿਧਾਨਕ ਸੰਸਥਾਵਾਂ ਅਤੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ, ਜਿਸ ਨਾਲ ਲੋਕਤੰਤਰਿਕ ਪ੍ਰਣਾਲੀ ਨੂੰ ਗੰਭੀਰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਸ ਸਮੇਂ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕੀਤਾ, ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪ੍ਰੋਗਰਾਮ ਦੌਰਾਨ ਆਗੂਆਂ ਨੇ ਸੰਕਲਪ ਲਿਆ ਕਿ ਦੇਸ਼ ਦੇ ਲੋਕਤੰਤਰਿਕ ਮੁੱਲਾਂ, ਸੰਵਿਧਾਨ ਅਤੇ ਨਾਗਰਿਕ ਅਧਿਕਾਰਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਹਿਣਗੇ। ਸਮਾਗਮ ਵਿਚ ਭਾਜਪਾ ਦੇ ਕਈ ਸੀਨੀਅਰ ਆਗੂ, ਕਾਰਕੁਨ ਅਤੇ ਸਮਰਥਕ ਵੱਡੀ ਗਿਣਤੀ ਵਿਚ ਮੌਜੂਦ ਰਹੇ।
ਪਿਛਲੀ ਖ਼ਬਰ ਵਿਸ਼ੇਸ਼ ਵੋਟਰ ਸੂਚੀ ਪੁਨਰ-ਸੋਧ ਸੰਬੰਧੀ ਸ਼ਿਕਾਇਤਾਂ ਲਈ 1950 ਹੈਲਪਡੈਸਕ ਸੱਤੋ ਦਿਨ ਰਹੇਗਾ ਖੁੱਲ੍ਹਾ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਚੋਣਾਂ ’ਚ ਵੱਡੀ ਲੀਡ ਨਾਲ ਮਾਨਵ ਸ਼ਰਮਾ ਅਸੈਂਬਲੀ ਪ੍ਰਧਾਨ, ਕਨਵ ਸ਼ਰਮਾ ਜਰਨਲ ਸਕੱਤਰ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।