08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਸ਼ੇਸ਼ ਵੋਟਰ ਸੂਚੀ ਪੁਨਰ-ਸੋਧ ਸੰਬੰਧੀ ਸ਼ਿਕਾਇਤਾਂ ਲਈ 1950 ਹੈਲਪਡੈਸਕ ਸੱਤੋ ਦਿਨ ਰਹੇਗਾ ਖੁੱਲ੍ਹਾ-ਡਿਪਟੀ ਕਮਿਸ਼ਨਰ

ਅਜੀਤ ਡੈਸਕ 27-06-2026
ਪਠਾਨਕੋਟ, 26 ਜੂਨ (ਆਸ਼ੀਸ਼ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਡਾ: ਪਲਵੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇਨਟੈਨਸ਼ਿਵ ਰਵੀਜ਼ਨ ਤਹਿਤ ਬੀ.ਐਲ.ਓਜ਼. ਵਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਮ ਜਨਤਾ ਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਦਫ਼ਤਰ, ਪਠਾਨਕੋਟ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕੇਂਦਰ/ਸ਼ਿਕਾਇਤ ਨਿਵਾਰਣ ਸੈੱਲ/1950 ਹੈਲਪਡੈਸਕ ਸਥਾਤ ਕੀਤਾ ਗਿਆ ਹੈ, ਜੋ ਹਫ਼ਤੇ ਦੇ ਸਾਰੇ ਸੱਤ ਦਿਨ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਖੁੱਲ੍ਹਾ ਰਹੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਨਾਲ ਸਬੰਧਿਤ ਕਿਸੇ ਵੀ ਜਾਣਕਾਰੀ, ਸੁਝਾਅ, ਸ਼ਿਕਾਇਤ ਜਾਂ ਹੋਰ ਚੋਣ ਸਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ ਜਾਂ ਈ-ਮੇਲ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪੱਧਰ ‘ਤੇ ਐਸ.ਆਈ.ਆਰ. ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਪਠਾਨਕੋਟ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੂੰ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਈ-ਮੇਲ ਰਾਹੀਂ ਜਾਂ ਫਿਰ ਕਮਰਾ ਨੰਬਰ 313, ਦੂਜੀ ਮੰਜ਼ਿਲ, ਬੀ-ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ, ਪਠਾਨਕੋਟ ਵਿਖੇ ਸਥਾਤ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕੇਂਦਰ/ਸ਼ਿਕਾਇਤ ਨਿਵਾਰਣ ਸੈੱਲ/1950 ਹੈਲਪਡੈਸਕ ਵਿਚ ਖੁਦ ਪਹੁੰਚ ਕੇ ਦਰਜ ਕਰਵਾਈ ਜਾ ਸਕਦੀ ਹੈ।
ਪਿਛਲੀ ਖ਼ਬਰ ਪੰਜਾਬ ਰਾਜ ਟਰੇਡ ਕਮਿਸ਼ਨ ਦੀ ਹਫਤਾਵਾਰੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਭਾਜਪਾ ਵਲੋਂ ਐਮਰਜੈਂਸੀ ਦੀ ਵਰ੍ਹੇਗੰਢ ਮੌਕੇ ਮਨਾਇਆ ਕਾਲਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।