15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕਿਸਾਨਾਂ ਵਲੋਂ ਪਾਵਰਕਾਮ ਦੇ ਚੀਫ਼ ਇੰਜੀਨੀਅਰ ਦਫ਼ਤਰ ਅੱਗੇ ਧਰਨਾ ਅੱਜ

ਅਜੀਤ ਡੈਸਕ 30-06-2026
ਕਾਹਨੂੰਵਾਨ, 29 ਜੂਨ (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਨੂੰ ਖੇਤੀ ਸੈਕਟਰ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਦੇ ਉਲਟ ਕਿਸਾਨਾਂ ਨੂੰ ਲੰਬੇ ਕੱਟਾਂ ਤੋਂ ਬਾਅਦ ਕੇਵਲ 3 ਤੋਂ 4 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਰ ਕੇ ਕਿਸਾਨਾਂ ਅੰਦਰ ਪੰਜਾਬ ਸਰਕਾਰ ਅਤੇ ਪੰਜਾਬ ਪਾਵਰਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਤਿੰਨ ਫ਼ੇਸ ਬਿਜਲੀ ਸਪਲਾਈ ਵਿਚ ਲਗਾਤਾਰ ਲੱਗ ਰਹੇ ਅਣਐਲਾਨੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਮੰਗਲਵਾਰ ਨੂੰ ਪਾਵਰਕਾਮ ਬਾਰਡਰ ਜ਼ੋਨ ਦੇ ਮੁੱਖ ਇੰਜੀਨੀਅਰ ਅੰਮ੍ਰਿਤਸਰ ਦੇ ਦਫ਼ਤਰ ਦੇ ਸਾਹਮਣੇ ਰੋਸਮਈ ਧਰਨਾ ਦਿੱਤਾ ਜਾ ਰਿਹਾ। ਇਹ ਜਾਣਕਾਰੀ ਦਿੰਦਿਆਂ ਹੋਇਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਪੁਲ ਸਠਿਆਲੀ ਦੇ ਪ੍ਰਧਾਨ ਰਣਜੀਤ ਸਿੰਘ ਧੰਦਲ, ਗੁਰਮੁੱਖ ਸਿੰਘ ਖਾਨ ਮਲੱਕ, ਲਖਵਿੰਦਰ ਸਿੰਘ ਕਾਲਾ ਬਾਲਾ ਅਤੇ ਗੁਰਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਸੱਤਾਧਾਰੀ ਸਰਕਾਰ ਵਲੋਂ ਕਿਸਾਨਾਂ ਨੂੰ ਤਿੰਨ ਫ਼ੇਸ ਨਿਰਵਿਘਨ ਅੱਠ ਘੰਟੇ ਤੱਕ ਬਿਜਲੀ ਸਪਲਾਈ ਦੇਣ ਦਾ ਦਾਅਵਾ ਕੀਤਾ ਗਿਆ ਸੀ, ਪਰ ਪਿਛਲੇ ਕਰੀਬ ਦੋ ਹਫਤਿਆਂ ਤੋਂ ਕਿਸਾਨਾਂ ਨੂੰ 8 ਘੰਟੇ ਦੀ ਥਾਂ ਲੰਬੇ ਕੱਟਾਂ ਤੋਂ ਬਾਅਦ ਕੇਵਲ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਫਸਲ ਦੀ ਬਿਜਾਈ ਪਛੇਤੀ ਹੋ ਰਹੀ ਹੈ ਅਤੇ ਪਹਿਲਾਂ ਬੀਜੇ ਗਏ ਝੋਨੇ ਦੀ ਫਸਲ ਵੀ ਸੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਜਲਦ ਸੁਧਾਰ ਨਾ ਹੋਇਆ ਤਾਂ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਆਪ ਸਰਕਾਰ ਦੇ ਖ਼ਿਲਾਫ਼ ਪੰਜਾਬ ਭਰ ਵਿਚ ਰੋਸ ਧਰਨੇ ਅਤੇ ਪ੍ਰਦਰਸ਼ਨ ਸ਼ੁਰੂ ਕਰਨ ਲਈ ਕਿਸਾਨਾਂ ਨੂੰ ਮਜਬੂਰ ਹੋ ਨਾ ਪਵੇਗਾ।
ਪਿਛਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ’ਚ ਐਸ.ਆਈ.ਆਰ. ਸੰਬੰਧੀ ਬੀ.ਐਲ.ਏ 2 ਲਈ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਮੁਸਤਰਾਪੁਰ ਦੇ ਕਾਦਰੀ ਦਰਬਾਰ ਦਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।