17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਹਲਕੇ ਦੇ ਲੋਕ ਧੜਾਧੜ ਜੁੜ ਰਹੇ : ਕਸ਼ਮੀਰ ਸਿੰਘ

ਅਜੀਤ ਡੈਸਕ 30-06-2026
ਊਧਨਵਾਲ, 29 ਜੂਨ (ਪਰਗਟ ਸਿੰਘ)-ਆਮ ਆਦਮੀ ਪਾਰਟੀ, ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਪਾਰਟੀਆਂ ਤੋਂ ਨਾਖੁਸ਼ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਲਗਾਤਾਰ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਪਿੰਡ ਕਾਜਮਪੁਰ ਤੋਂ ਬੀਬੀ ਰਾਜਵਿੰਦਰ ਕੌਰ, ਪਿੰਡ ਧਰਮਕੋਟ ਤੋਂ ਗੁਰਪਾਲ ਸਿੰਘ ਅਤੇ ਚੌਧਰੀਵਾਲ ਤੋਂ ਜਤਿੰਦਰ ਸਿੰਘ ਖਾਲਸਾ ਦੇ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਅਤੇ ਬਾਕੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਸ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਅਪਣਾਉਂਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਲੋਕ ਧੜਾਧੜ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਲਗਾਤਾਰ ਸਮੁੱਚੇ ਹਲਕੇ ਤੋਂ ਵੱਡੀ ਗਿਣਤੀ ਵਿਚ ਲੋਕ ਪਾਰਟੀ ਦਾ ਪੱਲਾ ਫੜ੍ਹਨਗੇ। ਇਸ ਤੋਂ ਇਹ ਸਿੱਧ ਹੋ ਰਿਹਾ ਹੈ ਕਿ 2027 ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਹੀ ਸਰਕਾਰ ਬਣੇਗੀ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈ, ਲਖਬੀਰ ਸਿੰਘ ਲਾਲੀ, ਸੰਦੀਪ ਸਿੰਘ, ਲਖਬੀਰ ਸਿੰਘ ਬਿੱਕਾ, ਰਵਿੰਦਰ ਸਿੰਘ, ਪ੍ਰਦੀਪ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ ਖਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਰਵਾਏ ਕ੍ਰਿਕਟ ਟੂਰਨਾਮੈਂਟ ਵਿਚ ਗੁੱਡੂ ਸੇਠ ਮੁੱਖ ਮਹਿਮਾਨ ਵਜੋਂ ਪਹੁੰਚੇ ਅਗਲੀ ਖ਼ਬਰ ਕਾਦੀਆਂ ਤੋਂ ਬਿਆਸ ਲਾਈਨ ਬਣਨ ਨਾਲ ਲੋਕਾਂ ਨੂੰ ਫਾਇਦਾ ਘੱਟ ਤੇ ਉਜਾੜਾ ਜ਼ਿਆਦਾ : ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।