16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਹਲਕਾ ਕਾਦੀਆਂ ਤੋਂ ਹਾਈਕਮਾਂਡ ਟਕਸਾਲੀ ਅਕਾਲੀ ਜਾਂ ਪੰਥਕ ਪਰਿਵਾਰ ਨੂੰ ਟਿਕਟ ਦੇਵੇ -ਜਥੇ. ਰਮਨਦੀਪ ਸਿੰਘ ਸੰਧੂ

ਅਜੀਤ ਡੈਸਕ 01-07-2026
ਬਟਾਲਾ, 30 ਜੂਨ (ਸਤਿੰਦਰ ਸਿੰਘ)-ਹਰ ਵਰਕਰ ਦੇ ਦੁੱਖ-ਸੁੱਖ ਦੇ ਭਾਈਵਾਲ ਹਾਂ, 24 ਘੰਟੇ ਵਰਕਰ ਭਰਾਵਾਂ ਦਾ ਹਰ ਤਰ੍ਹਾਂ ਦਾ ਸਾਥ ਦੇਵਾਂਗਾ ਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ਨੂੰ ਮੀਟਿੰਗਾਂ ਵੀ ਕਰਾਂਗਾ । ਆਪਣੇ ਨਾਲ ਕਾਦੀਆਂ ਹਲਕੇ ਦੇ ਲੰਬੇ ਸਮੇਂ ਤੋਂ ਵਿਚਰ ਰਹੇ ਤੇ ਸਤਿਕਾਰਯੋਗ ਵਰਕਰਾਂ ਨੂੰ ਅਪੀਲ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਨਿਡਰ ਹੋ ਕੇ ਕੰਮ ਕਰਨ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਕੀਤਾ । ਸ: ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਾਈਕਮਾਂਡ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੇ ਤੇ ਹਲਕਾ ਕਾਦੀਆਂ ਤੋਂ ਟਕਸਾਲੀ ਅਕਾਲੀ ਜਾਂ ਪੰਥਕ ਪਰਿਵਾਰ ਨੂੰ ਟਿਕਟ ਦੇਵੇ । ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜੀ ਸੀ ਤਾਂ ਕਰੀਬ 30 ਪਿੰਡ ਵਿਧਾਨ ਸਭਾ ਹਲਕਾ ਕਾਦੀਆਂ ਦੇ ਇਸ ਜ਼ੋਨ ਵਿਚ ਆਉਂਦੇ ਸਨ, ਜਿਨ੍ਹਾਂ ਵਿਚੋਂ ਲੋਕਾਂ ਨੇ ਭਾਰੀ ਬਹੁਮਤ ਨਾਲ ਜਿਤਾਇਆ ਸੀ। ਇਸ ਤੋਂ ਇਲਾਵਾ ਉਹ ਬਟਾਲਾ, ਡੇਰਾ ਬਾਬਾ ਨਾਨਕ ਸਮੇਤ ਜ਼ਿਲ੍ਹੇ ਦੇ ਬਾਕੀ ਹਲਕਿਆਂ ਦੇ ਵੀ ਵਰਕਰਾਂ ਨਾਲ ਵੀ ਰਾਬਤੇ ਵਿਚ ਰਹਿੰਦੇ ਹਨ, ਇਨ੍ਹਾਂ ਹਲਕਿਆਂ ਦੇ ਵਰਕਰਾਂ ਨੂੰ ਵੀ ਅਪੀਲ ਹੈ ਕਿ ਜੇ ਕਿਤੇ ਉਨ੍ਹਾਂ ਦੀ ਲੋੜ ਮਹਿਸੂਸ ਕਰਨ ਤਾਂ ਹਰ ਵੇਲੇ ਤਨ, ਮਨ ਤੇ ਧੰਨ ਨਾਲ ਸੇਵਾ ਕਰਨ ਲਈ ਤਿਆਰ ਹਨ ਤਾਂ ਕਿ ਖੇਤਰੀ ਪਾਰਟੀ ਹੋਰ ਮਜ਼ਬੂਤ ਹੋ ਸਕੇ ਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਆਵੇ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਧਿਆਨ ਵਿਚ ਹਰ ਵਰਕਰ ਦੀ ਭਾਵਨਾ ਨੂੰ ਪਹੁੰਚਾਉਣ ਦਾ ਹਰ ਸੰਭਵ ਯਤਨ ਕਰਾਂਗਾ । ਜਥੇਦਾਰ ਸੰਧੂ ਨੇ ਕਿਹਾ ਕਿ ਲੰਬਾ ਸਮਾਂ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਜ਼ਿਲ੍ਹਾ ਜਥੇਦਾਰ ਗੁਰਦਾਸਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਤੌਰ ਸੇਵਾਵਾਂ ਨਿਭਾਈਆਂ ਹਨ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਸੇਵਾਵਾਂ ਨਿਭਾ ਰਿਹਾ ਹਾਂ । ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਇਕ ਵਰਕਰ ਦੇ ਰੂਪ ਵਿਚ ਸਾਰੇ ਜ਼ਿਲ੍ਹੇ ਦੇ ਅਕਾਲੀ ਦਲ ਦੇ ਵਰਕਰਾਂ ਲਈ ਹਾਜ਼ਰ ਰਹਾਂਗਾ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਘੁਮਾਣ- ਅੰਮ੍ਰਿਤਸਰ ਨੈਸ਼ਨਲ ਹਾਈਵੇ 503ਏ ਕੀਤਾ ਜਾਮ ਅਗਲੀ ਖ਼ਬਰ ਮੁੱਖ ਮੰਤਰੀ ਦੇ ਅੱਠ ਘੰਟੇ ਨਿਰੰਤਰ ਬਿਜਲੀ ਸਪਲਾਈ ਦੇ ਦਾਅਵਿਆਂ ਦੀ ਨਿਕਲੀ ਫੂਕ -ਲੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।