16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਰਪੰਚ ਦੇ ਘਰ ਦੇ ਬਾਹਰ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ-ਪੁਲਿਸ ਕਰ ਰਹੀ ਜਾਂਚ

ਅਜੀਤ ਡੈਸਕ 01-07-2026
ਗੁਰਦਾਸਪੁਰ, 30 ਜੂਨ (ਚੱਕਰਾਜਾ)-ਥਾਣਾ ਸਦਰ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਚੌੜ ਸਿੱਧਵਾਂ ਵਿਖੇ ਦੇਰ ਰਾਤ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਦੇ ਬਾਹਰ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ 2 ਅਣਪਛਾਤੇ ਨੌਜਵਾਨ ਆਏ, ਜਿਨਾਂ ਵਿਚੋਂ ਇਕ ਨੌਜਵਾਨ ਨੇ ਸਰਪੰਚ ਦੇ ਘਰ ਦੇ ਗੇਟ ਦੇ ਸਾਹਮਣੇ ਖੜੇ ਹੋ ਕੇ ਤਾਬੜਤੋੜ ਗੋਲੀਆਂ ਚਲਾਉਂਣੀਆਂ ਸ਼ੁਰੂ ਕਰ ਦਿੱਤੀਆਂ। ਸਰਪੰਚ ਦੇ ਘਰ ਦੇ ਗੇਟ ’ਤੇ ਦੋ ਗੋਲੀਆਂ ਦੇ ਨਿਸ਼ਾਨ ਨਜ਼ਰ ਆ ਰਹੇ ਹਨ ਅਤੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਚਾਰ ਖੋਲ ਵੀ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਕਰੀਬ 12 ਵਜੇ ਘਰ ਪਹੁੰਚੇ ਸਨ ਤੇ ਡੇਢ ਵਜੇ ਦੇ ਕਰੀਬ ਉਨ੍ਹਾਂ ਨੂੰ ਬਾਹਰ ਆਵਾਜ਼ ਸੁਣਾਈ ਦਿੱਤੀ। ਪਰ ਉਨ੍ਹਾਂ ਇਹ ਸਮਝਿਆ ਕਿ ਕੋਈ ਬਾਹਰ ਪਟਾਕੇ ਚਲਾ ਰਿਹਾ ਹੈ। ਜਦ ਸਵੇਰੇ ਉਹ ਉੱਠੇ ਤਾਂ ਦੇਖਿਆ ਕਿ ਘਰ ਦੇ ਅੰਦਰ ਗੋਲੀਆਂ ਦੇ ਦੋ ਖੋਲ ਪਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਸਦਰ ਪੁਲਿਸ ਨੂੰ ਦਿੱਤੀ। ਸਰਪੰਚ ਮਨਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਹੀ ਕਦੇ ਕੋਈ ਫਿਰੋਤੀ ਲਈ ਕਾਲ ਆਈ ਹੈ ਅਤੇ ਨਾ ਹੀ ਉਨ੍ਹਾਂ ਦੀ ਇਸ ਤਰ੍ਹਾਂ ਦੀ ਦੁਸ਼ਮਣੀ ਹੈ ਕਿ ਕੋਈ ਇਸ ਤਰ੍ਹਾਂ ਗੋਲੀਆਂ ਚਲਾ ਕੇ ਚਲਾ ਜਾਵੇ। ਮੌਕੇ ’ਤੇ ਪਹੁੰਚੀ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਤੇ ਡੀ.ਐਸ.ਪੀ ਸ਼ਾਹਬਾਜ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਆਲੇ ਦੁਆਲੇ ਦੇ ਸੀ.ਸੀ.ਟੀ.ਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।
ਪਿਛਲੀ ਖ਼ਬਰ ਖਸਤਾ ਹਾਲਤ ਮੁੱਖ ਸੜਕ ’ਤੇ ਖੜ੍ਹੇ ਪਾਣੀ ਕਾਰਨ ਵਾਪਰ ਰਹੇ ਹਾਦਸੇ, ਪ੍ਰਸ਼ਾਸਨ ਖਾਮੋਸ਼ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਘੁਮਾਣ- ਅੰਮ੍ਰਿਤਸਰ ਨੈਸ਼ਨਲ ਹਾਈਵੇ 503ਏ ਕੀਤਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।