17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੇਂਡੂ ਜਿੰਮ ਨੌਜਵਾਨਾਂ ਤੇ ਲੋਕਾਂ ਨੂੰ ਤੰਦਰੁਸਤ ਰੱਖਣ ’ਚ ਅਹਿਮ ਭੂਮਿਕਾ ਨਿਭਾਉਣਗੇ- ਵਿਧਾਇਕ ਰੰਧਾਵਾ

ਅਜੀਤ ਡੈਸਕ 01-07-2026
ਕਲਾਨੌਰ, 30 ਜੂਨ (ਪੁਰੇਵਾਲ)-ਪਿੰਡ ਰੂੜਾ ਵਿਖੇ ਅੰਕੂ ਗੁਰਾਇਆ ਸਰਪੰਚਾਂ ਦੇ ਪਰਿਵਾਰ ਵਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਪਿੰਡ ’ਚ ਜਿੰਮ ਦੀ ਸਥਾਪਨਾ ਕੀਤੀ ਗਈ, ਜਿਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਸਮੂਹਿਕ ਉਦਘਾਟਨ ਦੌਰਾਨ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਰੂੜਾ ਪਹੁੰਚ ਕੇ ਪੇਂਡੂ ਜਿੰਮ ਦੀ ਸ਼ੁਰੂਆਤ ਕੀਤੀ ਗਈ। ਅੰਕੂ ਗੋਰਾਇਆ ਦੀ ਅਗਵਾਈ ’ਚ ਪੰਚਾਇਤ ਵਲੋਂ ਵਿਧਾਇਕ ਰੰਧਾਵਾ ਦਾ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬੇ ਦੀ ਇਹ ਪਹਿਲੀ ਸਰਕਾਰ ਹੈ ਜਿਸ ਵਲੋਂ ਹਰ ਵਰਗ ਨੂੰ ਸਹੂਲਤਾਂ ਦੇ ਘੇਰੇ ’ਚ ਲਿਆਂਦਾ ਗਿਆ ਹੈ ਤੇ ਜਿੱਥੇ ਬੇਰੋਜਗਾਰਾਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਕੀਤਾ ਗਿਆ ਹੈ ਉਥੇ ਨੌਜਵਾਨਾਂ ਲਈ ਵੀ ਕਈ ਮੁਹਿੰਮਾਂ ਸ਼ੁਰੂ ਕੀਤੀਆਂ ਹਨ ਜਿੰਨ੍ਹਾਂ ’ਚ ਪੇਂਡੂ ਜਿੰਮ ਸ਼ਾਮਲ ਹਨ। ਵਿਧਾਇਕ ਰੰਧਾਵਾ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਿਕ ਸਿੱਟੇ ਨਿਕਲੇ ਹਨ, ਜਿਸ ਤਹਿਤ ਮੁੱਖ ਮੰਤਰੀ ਵਲੋਂ ਸੂਰਮਾ ਮੁਹਿੰਮ ਨਾਲ ਨਸ਼ੇ ਦੀ ਗ੍ਰਿਫ਼ਤ ’ਚੋਂ ਨਿਕਲੇ ਨੌਜਵਾਨਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਅਖੀਰ ’ਚ ਅੰਕੂ ਗੁਰਾਇਆ, ਸਰਪੰਚ ਤੇ ਪੰਚਾਇਤ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅ. ਬਲਵਿੰਦਰ ਸਿੰਘ ਹਰੂਵਾਲ, ਸਰਪੰਚ ਗੁਰਪ੍ਰੀਤ ਕੌਰ, ਸਰਪੰਚ ਨਵਜੋਤ ਸਿੰਘ ਰੁਡਿਆਣਾ, ਜੋਗਾ ਸਿੰਘ, ਮਾਸਟਰ ਨਿਰਮਲ ਸਿੰਘ, ਮੈਂਬਰ ਕੈਪਟਨ ਹਰਜਿੰਦਰ ਸਿੰਘ, ਅਮਰਜੀਤ ਸਿੰਘ, ਪੀ.ਏ. ਲਵਪ੍ਰੀਤ, ਸਰਪੰਚ ਨਿਸ਼ਾਨ ਸਿੰਘ ਗੁਰਾਇਆ, ਮਲਕੀਤ ਸਿੰਘ ਧੀਦੋਵਾਲ, ਨਿਰਮਲ ਸਿੰਘ, ਫ਼ੌਜੀ ਲਵਪ੍ਰੀਤ ਸਿੰਘ, ਗੁਰਮੁੱਖ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਸਤਿਗੁਰੂ ਕਬੀਰ ਸਾਹਿਬ ਜੀ ਦਾ 628ਵਾਂ ਪ੍ਰਕਾਸ਼ ਦਿਹਾੜਾ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਦਾ ਮੰਦਾ ਹਾਲ ਹੋਣ ਕਰਕੇ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਦਫ਼ਤਰ ’ਚ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।