17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪ੍ਰਿੰਸੀਪਲ ਸੁਲੱਖਣ ਸਿੰਘ ਵਲੋਂ ਕਾਂਗਰਸੀ ਦੀ ਮਜ਼ਬੂਤੀ ਲਈ ਪਿੰਡ ਜਾਹਦਪੁਰ ’ਚ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 01-07-2026
ਬਟਾਲਾ, 30 ਜੂਨ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸੀਨੀਅਰ ਕਾਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ ਹਲਕੇ ਦੇ ਪਿੰਡ ਜਾਹਦਪੁਰ ਵਿਚ ਕੁਲਵਿੰਦਰ ਸਿੰਘ ਲਾਡੀ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪ੍ਰਿੰ. ਸੁਲੱਖਣ ਸਿੰਘ ਨੇ ਵਰਕਰਾਂ ਨਾਲ ਵਿਧਾਨ ਸਭਾ 2027 ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ ਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ, ਜਿਸ ਲਈ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਹੁਣ ਤੋਂ ਕਮਰਕੱਸੇ ਕਰਨ ਲਈ ਕਿਹਾ। ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ, ਪੰਚਾਇਤ ਮੈਂਬਰ ਰਣਜੀਤ ਸਿੰਘ, ਸਾ. ਸਰਪੰਚ ਜੋਗਿੰਦਰ ਸਿੰਘ, ਪੀ.ਏ. ਰਾਜਦੇਵ ਸਿੰਘ ਚੌਧਰੀਵਾਲ, ਹਰਬੰਸ ਸਿੰਘ, ਡਾ. ਮਲਕੀਤ ਸਿੰਘ, ਗੁਰਲਾਲ ਸਿੰਘ, ਇੰਦਰ ਸਿੰਘ, ਮੈਂਬਰ ਪੰਚਾਇਤ ਜਗਜੋਤ ਸਿੰਘ, ਸਿਮਰਜੀਤ ਸਿੰਘ ਮੈਂਬਰ ਪੰਚਾਇਤ, ਰਛਪਾਲ ਸਿੰਘ, ਕਾਲਾ ਸ਼ਾਹ, ਦਿਲਬਾਗ ਸਿੰਘ, ਬੀਰ ਸਿੰਘ ਠੇਕੇਦਾਰ, ਜਿੰਦਰ, ਕੰਵਲਜੀਤ ਸਿੰਘ ਫ਼ੌਜੀ, ਅਵਤਾਰ ਸਿੰਘ ਰਿਆੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿਹਾਤੀ ਖੇਤਰ ’ਚ ਬਿਜਲੀ ਦੇ ਲੱਗ ਰਹੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਉੱਘੇ ਸਮਾਜ ਸੇਵਕ ਕੰਵਲਜੀਤ ਸਿੰਘ ਰੰਧਾਵਾ ਬਿਜਲੀਵਾਲ ਨੇ ਕ੍ਰਿਕਟ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।