18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਸਪਤਾਲ ਦੀ ਬਣ ਰਹੀ ਨਵੀਂ ਇਮਾਰਤ ਦੇ ਕੰਮਾਂ ਦਾ ਜਾਇਜ਼ਾ

ਅਜੀਤ ਡੈਸਕ 01-07-2026
ਬਟਾਲਾ, 30 ਜੂਨ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਨਾਸਰਕੇ ਵਿਖੇ ਬਣ ਰਹੀ ਨਵੀਂ ਹਸਪਤਾਲ ਇਮਾਰਤ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਲੋਂ ਕੰਮ ਦੀ ਗੁਣਵੱਤਾ ਤੇ ਰਫ਼ਤਾਰ ਦਾ ਨਿਰੀਖਣ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਇਮਾਰਤ ਦਾ ਕੰਮ ਕੁੱਲ 55 ਲੱਖ ਦੀ ਲਾਗਤ ਦੇ ਨਾਲ ਮੁਕੰਮਲ ਹੋਵੇਗਾ। ਸ: ਪੰਨੂੰ ਨੇ ਕਿਹਾ ਕਿ ਸਾਡਾ ਉਦੇਸ਼ ਹੈ ਕਿ ਪਿੰਡ ਵਾਸੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਉਨ੍ਹਾਂ ਦੇ ਆਪਣੇ ਇਲਾਕੇ ਵਿਚ ਹੀ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੇਜ਼ੀ ਤੇ ਪਾਰਦਰਸ਼ਿਤਾ ਨਾਲ ਪੂਰਾ ਕਰਨਾ ਸਾਡੀ ਪਹਿਲੀ ਤਰਜੀਹ ਹੈ। ਇਸ ਮੌਕੇ ਸਰਪੰਚ ਸ਼ਮਸ਼ੇਰ ਸਿੰਘ, ਬਾਬਾ ਮੱਘਰ ਸਿੰਘ, ਗੁਰਮੀਤ ਸਿੰਘ, ਮਾਸਟਰ ਪ੍ਰਕਾਸ਼ ਸਿੰਘ, ਬਲਵਿੰਦਰ ਸਿੰਘ, ਮੈਂਬਰ ਨਿਰਮਲ ਸਿੰਘ, ਗਿਆਨ ਸਿੰਘ, ਕਸ਼ਮੀਰ ਸਿੰਘ, ਅਮਨ ਸੁਖਪਾਲ ਸਿੰਘ, ਧਨਵੰਤ ਸਿੰਘ, ਬਲਰਾਜ ਸਿੰਘ ਹਾਜ਼ਰ ਰਹੇ।
ਪਿਛਲੀ ਖ਼ਬਰ ‘ਆਪ’ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾ ਜੋਬਨ ਰੰਧਾਵਾ ਤੇ ਰਜੀਵ ਸ਼ਰਮਾ ਵਲੋਂ ਸਨਮਾਨ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ’ਚ ਬਲਾਕ ਸੰਮਤੀ ਕਾਹਨੂੰਵਾਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।