18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

‘ਆਪ’ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾ ਜੋਬਨ ਰੰਧਾਵਾ ਤੇ ਰਜੀਵ ਸ਼ਰਮਾ ਵਲੋਂ ਸਨਮਾਨ

ਅਜੀਤ ਡੈਸਕ 01-07-2026
ਕਾਦੀਆਂ, 30 ਜੂਨ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਦੇਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਜੀਵ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ: ਮਾਹਲ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਨੂੰ ਹਲਕੇ ’ਚੋਂ ਹੋਰ ਵੱਡੀ ਮਜ਼ਬੂਤੀ ਮਿਲੇਗੀ ਤੇ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਕਾਦੀਆਂ ਹਲਕੇ ਤੋਂ ਇਤਿਹਾਸਕ ਜਿੱਤ ਹੋਵੇਗੀ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਵਲੋਂ ਜੋਬਨ ਰੰਧਾਵਾ ਤੇ ਰਜੀਵ ਸ਼ਰਮਾ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਕੇ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣਗੇ। ਕਾਦੀਆਂ ਹਲਕੇ ਦੀ ਸੀਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਕੰਵਲਜੀਤ ਸਿੰਘ ਚਾਹਲ, ਇੰਦਰਜੀਤ ਸਿੰਘ ਜਕੜੀਆ, ਬਲਦੇਵ ਸਿੰਘ ਨਿਮਾਣਾ, ਹਰਪ੍ਰੀਤ ਸਿੰਘ ਮਾਹਲ, ਸਾਗਰ ਮਾਹਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 3 ਤੋਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਮਾਰਗ ’ਤੇ ਸਾਰੀਆਂ ਟਰੇਨਾਂ ਦਾ ਨਿਯਮਿਤ ਸੰਚਾਲਨ ਮੁੜ ਹੋਵੇਗਾ ਸ਼ੁਰੂ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਸਪਤਾਲ ਦੀ ਬਣ ਰਹੀ ਨਵੀਂ ਇਮਾਰਤ ਦੇ ਕੰਮਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।