18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਿਹਤ ਵਿਭਾਗ ਨਾਲ ਐਨ.ਐਚ.ਐਮ. ਮੁਲਾਜ਼ਮਾਂ ਦੀ ਮੀਟਿੰਗ ਮੁਲਤਵੀ

ਅਜੀਤ ਡੈਸਕ 01-07-2026
ਪਠਾਨਕੋਟ, 30 ਜੂਨ (ਵਿਨੋਦ)-ਸਿਹਤ ਵਿਭਾਗ ਦੀ ਨਕਾਰਾਤਮਿਕ ਰਵੱਈਆ ਤੇ ਯੂਨੀਅਨ ਨਾਲ ਮੀਟਿੰਗ ਮੁੜ ਮੁਲਤਵੀ ਹੋਣ ਕਾਰਨ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ‘ਚ ਭਾਰੀ ਰੋਸ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ 2 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵੱਡਾ ਧਰਨਾ ਲਗਾਇਆ ਜਾਵੇਗਾ। ਡਾ: ਵਿਮੁਕਤ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਤੋਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਮਾਂ ਦੇ ਕੇ ਵੀ ਮੁਲਾਜ਼ਮਾਂ ਨਾਲ ਮੁਲਾਕਾਤ ਨਹੀਂ ਕੀਤੀ, ਜਿਸ ਕਾਰਨ ਮੁਲਾਜ਼ਮਾਂ ’ਚ ਗੁੱਸਾ ਹੈ, ਉਨ੍ਹਾਂ ਦੱਸਿਆ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਨਹੀਂ ਕੀਤੀ, ਸਾਲ 2018 ਤੋਂ ਲੌਇਲਟੀ ਬੋਨਸ ਬੰਦ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਤੇ ਸਿਹਤ ਵਿਭਾਗ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਵੀ ਮੰਗ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਹਰ ਵਾਰ ਸਿਰਫ਼ ਭਰੋਸੇ ਹੀ ਦਿੱਤੇ ਗਏ, ਜਿਸ ਕਾਰਨ ਮੁਲਾਜ਼ਮਾਂ ਦਾ ਭਰੋਸਾ ਲਗਾਤਾਰ ਟੁੱਟਦਾ ਗਿਆ। ਆਗੂਆਂ ਨੇ ਕਿਹਾ ਕਿ ਕਮਿਊਨਿਟੀ ਹੈਲਥ ਅਫ਼ਸਰ ਸਰਕਾਰ ਨਾਲ ਟਕਰਾਅ ਨਹੀਂ, ਸਗੋਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਚਾਹੁੰਦੇ ਹਨ। ਪਰ ਹੁਣ ਸਿਰਫ਼ ਮੌਖਿਕ ਭਰੋਸਿਆਂ ਨਾਲ ਕੰਮ ਨਹੀਂ ਚੱਲੇਗਾ। ਸਰਕਾਰ ਨੂੰ ਮੰਗਾਂ ਦੇ ਹੱਲ ਸਬੰਧੀ ਲਿਖਤੀ ਭਰੋਸਾ ਦੇਣਾ ਹੋਵੇਗਾ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਮੰਗਾਂ ਦੇ ਹੱਲ ਸਬੰਧੀ ਕੋਈ ਠੋਸ ਅਤੇ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 2 ਜੁਲਾਈ ਨੂੰ ਭਾਰੀ ਮਾਤਰਾ ਵਿਚ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਜ਼ਿਲ੍ਹਾ ਸੰਗਰੂਰ ਵਿਖੇ ਧਰਨਾ ਅਤੇ ਸਮੂਹ ਸੀ.ਐਚ.ਓ. ਅਤੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਪੰਕਜ ਕੁਮਾਰ, ਡਾ: ਤਨਵੀ, ਡਾ: ਗੌਰਵ, ਡਾ: ਮਨਜੀਤ ਕੌਰ, ਪੁਸ਼ਪਾ, ਡਾ: ਸਚਿਨ, ਡਾ: ਅਤੁਲ ਅਤੇ ਹੋਰ ਐਨ.ਐਚ.ਐਮ. ਮੁਲਾਜ਼ਮ ਵੱਡੀ ਗਿਣਤੀ ‘ਚ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਸਰਕਾਰ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਟੋਲ ਟੈਕਸ ਤੋਂ ਦੇਵੇ ਛੋਟ-ਸੰਜੀਵ ਠਾਕੁਰ ਅਗਲੀ ਖ਼ਬਰ 3 ਤੋਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਮਾਰਗ ’ਤੇ ਸਾਰੀਆਂ ਟਰੇਨਾਂ ਦਾ ਨਿਯਮਿਤ ਸੰਚਾਲਨ ਮੁੜ ਹੋਵੇਗਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।