19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਆਮ ਆਦਮੀ ਪਾਰਟੀ ’ਚ ਵੱਡਾ ਫੇਰਬਦਲ ਪਠਾਨਕੋਟ ਤੇ ਸੁਜਾਨਪੁਰ ਨੂੰ ਮਿਲੇ ਨਵੇਂ ਇੰਚਾਰਜ

ਅਜੀਤ ਡੈਸਕ 01-07-2026
ਪਠਾਨਕੋਟ/ਸੁਜਾਨਪੁਰ, 30 ਜੂਨ (ਸੁਮਿਤ, ਜਗਦੀਪ ਸਿੰਘ)-ਆਮ ਆਦਮੀ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਵੱਡਾ ਫੇਰਬਦਲ ਕਰਦਿਆਂ ਤਿੰਨ ਵਿਧਾਨ ਸਭਾ ਹਲਕਿਆਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਪਾਰਟੀ ਨੇ ਹਲਕਾ ਪਠਾਨਕੋਟ ਦੀ ਜ਼ਿੰਮੇਵਾਰੀ ਰੋਹਿਤ ਸਿਆਲ ਨੂੰ ਸੌਂਪੀ ਹੈ, ਜਦਕਿ ਹਲਕਾ ਸੁਜਾਨਪੁਰ ਦੇ ਨਵੇਂ ਇੰਚਾਰਜ ਵਜੋਂ ਸਵਰਨ ਸਿੰਘ ਸਲਾਰੀਆ ਨੂੰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਅਨੁਸਾਰ ਨਵੇਂ ਇੰਚਾਰਜ ਆਪਣੇ-ਆਪਣੇ ਹਲਕਿਆਂ ’ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ ਤੇ ਵਰਕਰਾਂ ਨਾਲ ਮਿਲ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ। ਇਨ੍ਹਾਂ ਨਿਯੁਕਤੀਆਂ ਤੋਂ ਬਾਅਦ ਵਰਕਰਾਂ ’ਚ ਉਤਸ਼ਾਹ ਦਾ ਮਾਹੌਲ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਤੇ ਸੰਗਠਨਾਤਮਿਕ ਗਤੀਵਿਧੀਆਂ ਨੂੰ ਧਿਆਨ ’ਚ ਰੱਖਦਿਆਂ ਇਹ ਫੇਰਬਦਲ ਕੀਤਾ ਗਿਆ ਹੈ। ਪਾਰਟੀ ਨੇ ਸਾਰੇ ਨਵੇਂ ਇੰਚਾਰਜਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਤੋਂ ਲੋਕਾਂ ’ਚ ਸਰਗਰਮ ਰਹਿ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਉਮੀਦ ਜਤਾਈ ਹੈ।
ਪਿਛਲੀ ਖ਼ਬਰ ਵਾਰਡ ਨੰਬਰ 25 ਵਿਚ ਵਿਸ਼ੇਸ਼ ਕੈਂਪ ਦੌਰਾਨ ਖੋਲ੍ਹੇ ਜਾ ਰਹੇ ਹਨ ਜ਼ੀਰੋ ਬੈਲੰਸ ਬੈਂਕ ਖਾਤੇ-ਨਰਿੰਦਰ ਸ਼ਰਮਾ ਲਾਲਾ ਅਗਲੀ ਖ਼ਬਰ ਕੇਂਦਰ ਸਰਕਾਰ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਟੋਲ ਟੈਕਸ ਤੋਂ ਦੇਵੇ ਛੋਟ-ਸੰਜੀਵ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।