19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵਾਰਡ ਨੰਬਰ 25 ਵਿਚ ਵਿਸ਼ੇਸ਼ ਕੈਂਪ ਦੌਰਾਨ ਖੋਲ੍ਹੇ ਜਾ ਰਹੇ ਹਨ ਜ਼ੀਰੋ ਬੈਲੰਸ ਬੈਂਕ ਖਾਤੇ-ਨਰਿੰਦਰ ਸ਼ਰਮਾ ਲਾਲਾ

ਅਜੀਤ ਡੈਸਕ 01-07-2026
ਪਠਾਨਕੋਟ, 30 ਜੂਨ (ਸੰਧੂ)-ਆਮ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਿੱਧਾ ਮਿਲ ਸਕੇ, ਇਸ ਮੰਤਵ ਨਾਲ ਵਾਰਡ ਨੰਬਰ-25 ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਵਾਰਡ ਉਮੀਦਵਾਰ ਨਰਿੰਦਰ ਸ਼ਰਮਾ ਲਾਲਾ ਦੇ ਨਿਵਾਸ ਸਥਾਨ ‘ਤੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਦੇ ਜ਼ੀਰੋ ਬੈਲੇਂਸ ਬੈਂਕ ਖਾਤੇ ਖੋਲ੍ਹੇ ਗਏ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਨਰਿੰਦਰ ਸ਼ਰਮਾ ਲਾਲਾ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਵਾਰਡ ਦੇ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਬੈਂਕ ਖਾਤੇ ਖੁੱਲ੍ਹਣ ਨਾਲ ਭਵਿੱਖ ਵਿਚ ਮਿਲਣ ਵਾਲੀ ਆਰਥਿਕ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਹੁੰਚੇਗੀ। ਉਨ੍ਹਾਂ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਮਹਿਲਾਵਾਂ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਬਲਾਕ ਪ੍ਰਧਾਨ ਡਾ: ਸੰਜੀਵ ਕਪੂਰ ਵੀ ਹਾਜ਼ਰ ਸਨ। ਕੈਂਪ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ।
ਪਿਛਲੀ ਖ਼ਬਰ ਗੈਰ-ਅਧਿਕਾਰਤ ਵਪਾਰਕ ਇਮਾਰਤਾਂ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਆਮ ਆਦਮੀ ਪਾਰਟੀ ’ਚ ਵੱਡਾ ਫੇਰਬਦਲ ਪਠਾਨਕੋਟ ਤੇ ਸੁਜਾਨਪੁਰ ਨੂੰ ਮਿਲੇ ਨਵੇਂ ਇੰਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।