08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਰਿਵਾਰਕ ਮੈਂਬਰਾਂ ਸਣੇ ਮਾਤਾ ਆਸ਼ਾ ਪੂਰਨੀ ਮੰਦਿਰ ਵਿਖੇ ਨਤਮਸਤਕ ਹੋਈ ਵਾਰਡ ਨੰਬਰ-2 ਦੀ ਕੌਂਸਲਰ ਰਜਨੀ ਮਿਨਹਾਸ

ਅਜੀਤ ਡੈਸਕ 02-07-2026
ਪਠਾਨਕੋਟ, 1 ਜੁਲਾਈ (ਸੁਮਿਤ)-ਵਾਰਡ ਨੰਬਰ 2 ਦੀ ਕੌਂਸਲਰ ਰਜਨੀ ਮਨਹਾਸ ਆਪਣੇ ਪਰਿਵਾਰਿਕ ਮੈਂਬਰਾਂ ਸਣੇ ਮਾਤਾ ਆਸ਼ਾਪੂਰਨੀ ਮੰਦਿਰ ਵਿਖੇ ਨਤਮਸਤਕ ਹੋਈ ਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੰਦਿਰ ਪਹੁੰਚਣ ‘ਤੇ ਮੰਦਿਰ ਕਮੇਟੀ ਦੇ ਪ੍ਰਧਾਨ ਵਿਨੋਦ ਮਲਹੋਤਰਾ ਤੇ ਧਰਮਪਾਲ ਚੋਹਾਨ (ਪੱਪੂ) ਨੇ ਰਜਨੀ ਮਨਹਾਸ ਤੇ ਉਨ੍ਹਾਂ ਦੇ ਪਰਿਵਾਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰਾਨ ਮੰਦਿਰ ਕਮੇਟੀ ਦੇ ਮੈਂਬਰਾਂ ਨਾਲ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਜਨੀ ਮਨਹਾਸ ਨੇ ਮੰਦਿਰ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਧਾਰਮਿਕ ਤੇ ਸਮਾਜ ਸੇਵਾ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਏਕਤਾ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਤਾਰਾਗੜ੍ਹ ਪੁਲਿਸ ਵਲੋਂ ਜਾਮਨੂੰ ਚੌਕ ਤਾਰਾਗੜ੍ਹ ਵਿਖੇ ਲਗਾਇਆ ਨਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।