11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਨਵੇਂ ਐਸ.ਐਚ.ਓ. ਨੇ ਚਾਰਜ ਸੰਭਾਲਿਆ

ਅਜੀਤ ਡੈਸਕ 03-07-2026
ਕੋਟਲੀ ਸੂਰਤ ਮੱਲ੍ਹੀ, 2 ਜੁਲਾਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਨਵੇਂ ਆਏ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਚਾਰਜ ਸੰਭਾਲਣ ਉਪਰੰਤ ਐਸ.ਐਚ.ਓ. ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਐਸ.ਐਸ.ਪੀ. ਬਟਾਲਾ ਦੀਆਂ ਸਖ਼ਤ ਹਦਾਇਤਾਂ ਤੇ ਡੀ.ਐਸ.ਪੀ. ਡੇਰਾ ਬਾਬਾ ਨਾਨਕ ਦੀ ਰਹਿਨੁਮਾਈ ਇਲਾਕੇ ’ਚੋਂ ਨਸ਼ਿਆਂ ਨੂੰ ਖਤਮ ਕਰਨ ਤੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਦਿਨ-ਰਾਤ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਲਾਕੇ ਅੰਦਰ ਸਖ਼ਤ ਨਾਕਾਬੰਦੀ ਕਰ ਕੇ ਮਾੜੇ ਅਨੁਸਰਾਂ ਨੂੰ ਨਕੇਲ ਪਾਉਣ ਤੇ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਸ਼ਰਨਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਜਥੇਦਾਰ ਗੁਰਪ੍ਰੀਤ ਸਿੰਘ ਡੇਰਾ ਪਠਾਣਾ ਤੇ ਬਾਬਾ ਗੁੱਲਾ ਨੇ ਸਵਾਗਤ ਕਰਦਿਆਂ ਐਸ.ਐਚ.ਓ. ਹਰਜਿੰਦਰ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਜਤਿੰਦਰ ਸਿੰਘ ਮੁਨਸ਼ੀ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਤੇ ਸਕੂਟੀ ਦੀ ਟੱਕਰ ’ਚ 2 ਜ਼ਖ਼ਮੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦੋਲੋਵਾਲ ’ਚੋਂ ਕੰਪਿਊਟਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।