04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਪਿੰਡ ਚੌਧਰਪੁਰ ’ਚ 31 ਮੈਂਬਰੀ ਕਮੇਟੀ ਬਣੀ

ਅਜੀਤ ਡੈਸਕ 04-07-2026
ਬਟਾਲਾ, 3 ਜੁਲਾਈ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਗੁਰਦਾਸਪੁਰ ਦੀ ਭਰਵੀਂ ਮੀਟਿੰਗ ਪਿੰਡ ਚੌਧਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਮੈਂਬਰ ਕਾਰਜਕਾਰਨੀ ਕਮੇਟੀ ਤੇ ਹਲਕਾ ਇੰਚਾਰਜ ਬਟਾਲਾ, ਗੁਰਦੀਪ ਸਿੰਘ ਕੋਟ ਮਜਲਸ, ਗੁਰਦੇਵ ਸਿੰਘ ਸ਼ਾਹੀ, ਦਲਬੀਰ ਸਿੰਘ ਧਾਰੀਵਾਲ, ਬਲਵਿੰਦਰ ਸਿੰਘ ਬਟਾਲਾ, ਮਨਜੀਤ ਸਿੰਘ ਪਾਹੜਾ, ਗੁਰਤੇਜ ਸਿੰਘ ਹੇਅਰ, ਜੱਜ ਵੋਹਰਾ, ਜਤਿੰਦਰ ਸਿੰਘ ਭੱਟੀ, ਦਿਲਬਾਗ ਸਿੰਘ ਗੋਬਿੰਦ ਨਗਰ, ਕੈਪਟਨ ਕੁਲਦੀਪ ਸਿੰਘ, ਗੁਰਦੀਪਕ ਸਿੰਘ ਯੂਥ ਆਗੂ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਾਂ ਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ। ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਕੇਜਰੀਵਾਲ ਦੇ ਜੁਮਲਿਆਂ ਤੋਂ ਬਿਨ੍ਹਾਂ ਕੁਝ ਨਹੀਂ ਹੋਇਆ ਹੈ। ਸ: ਗਿੱਲ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੀਆਂ ਹਨ। ਸ: ਸ਼ਾਹੀ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਹੜ੍ਹ ਜਾਣਬੁੱਝ ਕੇ ਸਰਕਾਰਾਂ ਵਲੋਂ ਪੰਜਾਬ ਨੂੰ ਬਰਬਾਦ ਕਰ ਲਈ ਵਹਾਇਆ ਜਾ ਰਿਹਾ ਹੈ। ਬੀਬੀ ਪ੍ਰਭਜੋਤ ਕੌਰ ਤੇ ਬੀਬੀ ਮਨਪ੍ਰੀਤ ਕੌਰ ਨੇ ਬੀਬੀਆਂ ਨੂੰ ਘਰਾਂ ਵਿਚੋਂ ਨਿਕਲ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਦਾ ਹਿੱਸਾ ਬਣਨ ਲਈ ਕਿਹਾ। ਜੱਜ ਵੋਹਰਾ ਨੇ ਕਿਹਾ ਕਿ ਸਾਰਿਆਂ ਨੂੰ ਜਾਤਾਂ-ਪਾਤਾਂ ਤੇ ਧਰਮਾਂ ਤੋਂ ਉੱਪਰ ਉੱਠ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਧਿਰ ਬਣਨਾ ਚਾਹੀਦਾ। ਅਮਰ ਸਿੰਘ, ਦਲਬੀਰ ਸਿੰਘ ਧਾਰੀਵਾਲ, ਕੈਪਟਨ ਹਰਪਾਲ ਸਿੰਘ ਅਤੇ ਗੁਰਤੇਜ ਸਿੰਘ ਹੇਅਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਪ੍ਰਭਾਵ ਤੋਂ ਮੁਕਤ ਹੋ ਕੇ ਆਪਣਾ ਭਵਿੱਖ ਬਣਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ। ਇਸ ਮੌਕੇ ਪਿੰਡ ਵਾਸੀਆਂ ਵਲੋਂ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਕੈਪਟਨ ਹਰਪਾਲ ਸਿੰਘ, ਹਰਪਾਲ ਸਿੰਘ ਨੇਵੀ, ਅਮਰ ਸਿੰਘ, ਨਿਰਮਲ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਨੂਰ ਸਿੰਘ, ਸੁਲੱਖਣ ਸਿੰਘ, ਦਲਬੀਰ ਸਿੰਘ, ਜੈਂਟੀ ਸਿੰਘ, ਪੰਜਾਬ ਸਿੰਘ, ਸਤਵਿੰਦਰ ਸਿੰਘ, ਸਿਮਰਜੀਤ ਸਿੰਘ, ਸੁਖਦੇਵ ਸਿੰਘ, ਜੋਧਾ ਸਿੰਘ, ਸੁਖਵਿੰਦਰ ਸਿੰਘ, ਅਰਜਨ ਸਿੰਘ, ਜਗਤਾਰ ਸਿੰਘ, ਗੁਲਜਾਰ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਜਸਵੀਰ ਕੌਰ, ਬੀਬੀ ਰਣਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਵਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਸੁਖਪ੍ਰੀਤ ਕੌਰ, ਬੀਬੀ ਹਰਭਜਨ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਪਲਵਿੰਦਰ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਜੋਤੀ, ਬੀਬੀ ਜੋਗਿੰਦਰ ਕੌਰ ਅਤੇ ਬੀਬੀ ਕੁਲਵੰਤ ਕੌਰ ਆਦਿ ਮੈਂਬਰ ਬਣਾਏ ਗਏ। ਅਖੀਰ ’ਚ ਸਾਰਿਆਂ ਨੇ ਭਾਰਤ ਤੇ ਪੰਜਾਬ ਸਰਕਾਰ ਦੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਬਿਨਾਂ ਕਸੂਰ ਤੋਂ ਦਿਬੜੂਗੜ੍ਹ ਜੇਲ ਵਿਚ ਰੱਖਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
ਪਿਛਲੀ ਖ਼ਬਰ ਬਟਾਲਾ ਦੇ ਕਰਾਟੇ ਖਿਡਾਰੀ ਰਿਆਨ ਰੰਧਾਵਾ ਨੇ ਮਲੇਸ਼ੀਆ ’ਚ ਜਿੱਤਿਆ ਕਾਂਸੇ ਦਾ ਤਗਮਾ ਅਗਲੀ ਖ਼ਬਰ ਵੇਰਕਾ ਪਸ਼ੂ ਖੁਰਾਕ ਪਲਾਂਟ ਘਣੀਏ ਕੇ ਬਾਂਗਰ ਵਿਖੇ ਯੂਰੀਆ ਖਾਦ ਦਾ ਵੱਡਾ ਘਪਲਾ ਆਇਆ ਸਾਹਮਣੇ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।