04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਉਨ੍ਹਾਂ ਦੀ ਜ਼ਮੀਨ ਸੰਬੰਧੀ ਕੋਈ ਵੀ ਫੈਸਲਾ ਮਨਜ਼ੂਰ ਨਹੀਂ- ਗੁੱਡੂ ਸੇਠ

ਅਜੀਤ ਡੈਸਕ 04-07-2026
ਬਟਾਲਾ, 3 ਜੁਲਾਈ (ਸਤਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਸੀਨੀਅਰ ਮੀਤ ਪ੍ਰਧਾਨ ਤੇ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਹੁਣ ਭਗਵੰਤ ਮਾਨ ਦੀ ਕੈਬਨਿਟ ਵਲੋਂ ਮੁੜ ਤੋਂ ‘ਲੈਂਡ ਪੂਲਿੰਗ ਨੀਤੀ’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜ਼ਮੀਨਾਂ ਕਿਸਾਨਾਂ ਦੀ ਅਮਾਨਤ ਹਨ। ਕਿਸਾਨਾਂ ਦੀ ਮਰਜ਼ੀ ਤੋਂ ਬਿਨ੍ਹਾਂ ਉਨ੍ਹਾਂ ਦੀ ਜ਼ਮੀਨ ਨਾਲ ਸਬੰਧਿਤ ਕੋਈ ਵੀ ਫ਼ੈਸਲਾ ਮਨਜ਼ੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਅੰਨਦਾਤਾ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਭਰੋਸੇ ਅਤੇ ਸਹਿਮਤੀ ਨਾਲ ਹੀ ਕੋਈ ਵੀ ਨੀਤੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਬਚੇਗਾ ਤਾਂ ਪੰਜਾਬ ਬਚੇਗਾ। ਕਿਸਾਨ ਦਾ ਸਨਮਾਨ ਹੀ, ਪੰਜਾਬ ਦੀ ਸ਼ਾਨ ਹੈ।
ਪਿਛਲੀ ਖ਼ਬਰ ਦੋ ਗੁਜਰਾਤੀ ਨੌਜਵਾਨ 62 ਲੱਖ ਦੀ ਨਕਦੀ ਸਮੇਤ ਕਾਬੂ ਅਗਲੀ ਖ਼ਬਰ ਬਟਾਲਾ ਦੇ ਕਰਾਟੇ ਖਿਡਾਰੀ ਰਿਆਨ ਰੰਧਾਵਾ ਨੇ ਮਲੇਸ਼ੀਆ ’ਚ ਜਿੱਤਿਆ ਕਾਂਸੇ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।