04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਦੋ ਗੁਜਰਾਤੀ ਨੌਜਵਾਨ 62 ਲੱਖ ਦੀ ਨਕਦੀ ਸਮੇਤ ਕਾਬੂ

ਅਜੀਤ ਡੈਸਕ 04-07-2026
ਗੁਰਦਾਸਪੁਰ, 3 ਜੁਲਾਈ (ਚੱਕਰਾਜਾ)-ਸ਼ਹਿਰ ’ਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਵਿਸ਼ੇਸ਼ ਨਾਕੇਬੰਦੀ ਦੌਰਾਨ ਪੁਲਿਸ ਨੇ ਕਰੇਟਾ ਕਾਰ ’ਤੇ ਆ ਰਹੇ ਦੋ ਗੁਜਰਾਤੀ ਨੌਜਵਾਨਾਂ ਨੂੰ 62 ਲੱਖ ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਨੋਂ ਨੌਜਵਾਨ 20 ਸਾਲ ਤੋਂ ਘੱਟ ਉਮਰ ਦੇ ਦੱਸੇ ਜਾ ਰਹੇ ਹਨ। ਦੋਨੋਂ ਨੌਜਵਾਨਾਂ ਨੂੰ ਪੁਲਿਸ ਵਲੋਂ ਕਾਬੂ ਕਰਕੇ ਇਨਕਮ ਟੈਕਸ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ ਤੇ ਫੜੇ ਪੈਸਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰ ਇੰਨੀ ਵੱਡੀ ਮਾਤਰਾ ਵਿਚ ਨਕਦੀ ਕਿੱਥੇ ਲੈ ਜਾ ਰਹੇ ਸੀ ਅਤੇ ਕਿੱਥੇ ਵਰਤੀ ਜਾਣੀ ਸੀ। ਇਸ ਸਬੰਧੀ ਡੀ.ਐਸ.ਪੀ ਸ਼ਾਹਬਾਜ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਦੇ ਐਂਟਰੀ ਪੁਆਇੰਟ ਬੱਬਰੀ ਨਾਕੇ ’ਤੇ ਪੁਲਿਸ ਵਲੋਂ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਬਿਨਾਂ ਨੰਬਰ ਪਲੇਟ ਦੇ ਚਿੱਟੇ ਰੰਗ ਵੀ ਕਰੇਟਾ ਕਾਰ ਆਈ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਕਾਰ ਸਵਾਰਾਂ ਕੋਲ ਪੁੱਛਗਿਛ ਕੀਤੀ ਗਈ। ਪਰ ਕਾਰ ਸਵਾਰ ਗੱਡੀ ਦੇ ਕਾਗਜ ਨਹੀਂ ਦਿਖਾ ਸਕੇ। ਗੱਡੀ ਦੀ ਤਲਾਸ਼ੀ ਲੈਣ ’ਤੇ ਗੱਡੀ ਵਿਚੋਂ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਹੋਈ । ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨ ਅਹਿਮਦਾਬਾਦ ਦੇ ਰਹਿਣ ਵਾਲੇ ਹਨ ਤੇ 62 ਲੱਖ ਰੁਪਏ ਦੀ ਵੱਡੀ ਰਕਮ ਲੈ ਕੇ ਕਿਤੇ ਜਾ ਰਹੇ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਵਿਭਾਗ ਇਨ੍ਹਾਂ ਤੋਂ ਹੋਰ ਪੁੱਛਗਿੱਛ ਕਰ ਰਿਹਾ ਹੈ ।
ਪਿਛਲੀ ਖ਼ਬਰ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਬਾਠ ਝੰਗੀ ਵਲੋਂ ਖੁਸ਼ੀਪੁਰ ’ਚੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਉਨ੍ਹਾਂ ਦੀ ਜ਼ਮੀਨ ਸੰਬੰਧੀ ਕੋਈ ਵੀ ਫੈਸਲਾ ਮਨਜ਼ੂਰ ਨਹੀਂ- ਗੁੱਡੂ ਸੇਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।