06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਾਬਾ ਅਮਰੀਕ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਅਜੀਤ ਡੈਸਕ 04-07-2026
ਅਬੋਹਰ, 3 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਹਲਕੇ ਦੇ ਪਿੰਡ ਤੂਤਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਾਢੇ ਚਾਰ ਸਾਲ ਦੌਰਾਨ ਸੂਬੇ ਨੂੰ ਵਿਕਾਸ ਪੱਖੋਂ ਅੱਗੇ ਲਿਜਾਉਣ ਲਈ ਹਰ ਪੱਖ ਤੋਂ ਕੰਮ ਕੀਤਾ ਹੈ। ਉੱਥੇ ਹੀ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਇਕ ਪਰਿਵਾਰ ਨੂੰ ਮਿਲੇਗਾ। ਤੁਸੀਂ ਵੀ ਆਉਂਦੀਆਂ ਵਿਧਾਨ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਇਕ ਵਾਰ ਫਿਰ ਤੋਂ ਡਟ ਕੇ ਸਾਥ ਦਿਓ। ਇਸ ਮੌਕੇ ਬਲਾਕ ਪ੍ਰਧਾਨ ਰਣਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਕੀਲ ਵਿਰੁੱਧ ਦਰਜ ਐਫ.ਆਈ.ਆਰ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ ਸ਼ੁਰੂ ਅਗਲੀ ਖ਼ਬਰ ਵਿਜੇ ਕੁਮਾਰ ਸੋਨੀ ਦੀ ਅਗਵਾਈ ’ਚ ਕੋਟਲੀ ਸੂਰਤ ਮੱਲ੍ਹੀ ’ਚ ਭਾਰਤੀ ਜਨਤਾ ਪਾਰਟੀ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।