06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ֹ’ਤੇ ਪਾਇਆ ਅਸਰ- ਹਰੀ ਸਿੰਘ ਪੁਰੇਵਾਲ

ਅਜੀਤ ਡੈਸਕ 04-07-2026
ਪਠਾਨਕੋਟ, 3 ਜੁਲਾਈ (ਵਿਨੋਦ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖਿਚੋਤਾਣੀ ਦੇ ਚਲਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ’ਤੇ ਅਸਰ ਪਿਆ ਹੈ, ਜਿਸ ਨਾਲ ਸਮੁੱਚੇ ਸਿੱਖ ਸਮਾਜ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਪੁਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸਿੱਖ ਸਮਾਜ ਨੂੰ ਉਲਾਝਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਜਥੇਦਾਰ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੇਵਾ ਨਿਭਾਉਂਦੇ ਸੀ, ਉਨ੍ਹਾਂ ਹਮੇਸ਼ਾ ਹੀ ਮਰਿਆਦਾ ਬਣਾਈ ਰੱਖੀ ਤੇ ਸਿੱਖੀ ਸਿਧਾਂਤਾਂ ਦੇ ਚੱਲਦੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦਾ ਨਿਰਮਾਣ ਕੀਤਾ ਤੇ ਸਿੱਖ ਸਮਾਜ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਸਿੱਖ ਅੱਜ ਸਾਰੇ ਮਸਲੇ ’ਤੇ ਚੁੱਪੀ ਧਾਰੇ ਬੈਠੇ ਹਨ, ਸਿਰਫ ਉਨ੍ਹਾਂ ਦੀ ਹੀ ਪਾਰਟੀ ਸਿੱਖੀ ਲਈ ਖੜੀ ਹੋਈ ਹੈ। ਉਨ੍ਹਾਂ ਦੱਸਿਆ ਕਿ 6 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ 1.84 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਚਾਰ ਸੜਕਾਂ ਦੇ ਨਿਰਮਾਣ ਕਾਰਜ ਕਰਵਾਏ ਸ਼ੁਰੂ ਅਗਲੀ ਖ਼ਬਰ ਮਨਵਾਲ ਸਕੂਲ ਵਿਖੇ ਐਸ.ਆਈ.ਆਰ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।