15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਵਿਸ਼ਾਲ ਠਾਕੁਰ ਨੇ ਅਮਰੀਕਾ ’ਚ ਬੈਠੇ ਪੁਰਾਣੀ ਰੰਜਿਸ਼ ਤਹਿਤ ਆਪਣੇ ਸਾਥੀਆਂ ਕੋਲੋਂ ਕਰਵਾਇਆ ਹਮਲਾ

ਅਜੀਤ ਡੈਸਕ 06-07-2026

* ਪਰਿਵਾਰਕ ਮੈਂਬਰਾਂ ਦਾ ਦੋਸ਼- ਹਮਲਾਵਰਾਂ ਵਲੋਂ ਰੋਹਿਤ ਸਿੰਘ ਦੇ ਸਿਰ ਵਿਚ ਦਾਤਰ ਮਾਰਨ ਕਾਰਨ ਹੋਈ ਮੌਤ
ਗੁਰਦਾਸਪੁਰ, 5 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਵਿਰਦੀ ਪੈਲੇਸ ਨਜ਼ਦੀਕ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ਦੇ ਸਿਰ ਵਿਚ ਦਾਤਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤ ਸੀ। ਜਿਸ ਕਾਰਨ ਅੱਜ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਤੇ ਇਸ ਘਟਨਾ ਵਿਚ ਮ੍ਰਿਤਕ ਨੌਜਵਾਨ ਦੇ ਦੋ ਸਾਥੀ ਸਾਹਿਲ ਅਤੇ ਵਿਸ਼ਾਲ ਵੀ ਜ਼ਖਮੀ ਹੋ ਗਏ ਸਨ। ਮ੍ਰਿਤਕ ਦੀ ਪਹਿਚਾਣ ਰੋਹਿਤ ਸਿੰਘ (26) ਪੁੱਤਰ ਬਲਵਾਨ ਸਿੰਘ ਵਾਸੀ ਭੂੰਡੇਵਾਲ ਥਾਣਾ ਪੁਰਾਣਾ ਸ਼ਾਲਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਪੁੱਤਰ ਬਲਵਾਨ ਸਿੰਘ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦੱਸਿਆ ਕਿ ਮੇਰੇ ਭਰਾ ਦੇ ਦੋਸਤ ਗੁਰਜੰਟ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਿਸ ਤਹਿਤ ਅਮਰੀਕਾ ’ਚ ਬੈਠੇ ਵਿਸ਼ਾਲ ਠਾਕੁਰ ਦੇ ਕਹਿਣ ’ਤੇ ਹਮਲਾਵਾਰਾਂ ਨੇ ਹਮਲਾ ਕਰਕੇ ਪੁਰਾਣੀ ਦੁਸ਼ਮਣੀ ਕੱਢਣ ਦੀ ਕੋਸ਼ਿਸ਼ ਕੀਤੀ ਸੀ। ਪਰ ਇਹ ਦੁਸ਼ਮਣੀ ਕਤਲ ਵਿਚ ਬਦਲ ਗਈ। ਉਨ੍ਹਾਂ ਦੱਸਿਆ ਕਿ ਮੇਰਾ ਭਰਾ ਰੋਹਿਤ ਸਿੰਘ ਪੁਰਾਣਾ ਸ਼ਾਲਾ ਅੱਡੇ ’ਚ ਆਪਣੇ ਸਾਥੀਆਂ ਨਾਲ ਕੋਈ ਜ਼ਰੂਰੀ ਕੰਮ ਲਈ ਗਏ ਸਨ ਕਿ ਇਸੇ ਦੌਰਾਨ ਪਹਿਲਾਂ ਤੋਂ ਅੱਡੇ ’ਚ ਖੜ੍ਹੇ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇਨ੍ਹਾਂ ਉਪਰ ਹਮਲਾ ਕਰ ਦਿੱਤਾ। ਰੋਹਿਤ ਸਿੰਘ ਦੀ ਹੋਈ ਅਚਾਨਕ ਮੌਤ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਾਰਨ ਇਲਾਕੇ ਦੇ ਲੋਕ ਸਹਿਮੇ ਹੋਏ ਹਨ। ਉਨ੍ਹਾਂ ਦੱਸਿਆ ਕਿ ਰੋਹਿਤ ਸਿੰਘ ਇਕ ਮਿਹਨਤੀ ਤੇ ਇਮਾਨਦਾਰ ਨੌਜਵਾਨ ਸੀ। ਉਹ ਆਪਣੇ ਘਰ ਦੇ ਹਾਲਾਤ ਸੁਧਾਰਨ ਲਈ ਵਿਦੇਸ਼ ਵਿਚ ਦੋ ਸਾਲ ਰਹਿ ਚੁੱਕਿਆ ਹੈ। ਹੁਣ ਦੁਬਾਰਾ ਉਸ ਦੀ ਵਿਦੇਸ਼ ’ਚ ਜਾਣ ਦੀ ਤਿਆਰੀ ਸੀ। ਰਣਜੀਤ ਸਿੰਘ ਨੇ ਇਸ ਘਟਨਾਕ੍ਰਮ ਸਬੰਧੀ ਦੱਸਿਆ ਕਿ ਉਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਫੋਨ ਆਇਆ ਕਿ ਤੁਹਾਡੇ ਭਰਾ ਦੇ ਸਿਰ ਵਿਚ ਕਾਫੀ ਸੱਟ ਲੱਗ ਗਈ ਹੈ। ਉਨ੍ਹਾਂ ਉੱਥੇ ਪਹੁੰਚਣ ਤੋਂ ਬਾਅਦ ਆਪਣੇ ਭਰਾ ਦੀ ਗੰਭੀਰ ਹਾਲਾਤ ਨੂੰ ਦੇਖਦਿਆਂ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਹ ਜੇਰੇ ਇਲਾਜ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ। ਜਦੋਂ ਇਸ ਸਾਰੇ ਮਾਮਲੇ ਸਬੰਧੀ ਥਾਣਾ ਮੁਖੀ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਇਸ ਝਗੜੇ ਦੀ ਜਾਂਚ ਬਰੀਕੀ ਨਾਲ ਕਰ ਰਹੇ ਹਨ। ਜਿੰਨ੍ਹੇ ਵੀ ਹਮਲਾਵਰ ਦੋਸ਼ੀ ਪਾਏ ਗਏ ਕਿਸੇ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਪਿੰਡ ਦੇ ਸਰਪੰਚ ਮਲਕੀਅਤ ਸਿੰਘ ਅਤੇ ਉਸ ਦੇ ਭਰਾ ਰਣਜੀਤ ਸਿੰਘ ਨੇ ਜ਼ਿਲ੍ਹਾ ਮੁਖੀ ਗੁਰਦਾਸਪੁਰ ਪਾਸੋਂ ਮੰਗ ਕੀਤੀ ਹੈ ਕਿ ਵਿਦੇਸ਼ ਵਿਚ ਬੈਠੇ ਮੁੱਖ ਦੋਸ਼ੀ ਅਤੇ ਉਸ ਦੇ ਹਮਲਾਵਰ ਸਾਥੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।

ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਦਾ ਡੀ.ਏ. ਤੇ ਉਸ ਦਾ ਏਰੀਅਰ ਤੁਰੰਤ ਜਾਰੀ ਕਰੇ-ਸੁਰਿੰਦਰ ਪੱਪੂ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਸੇਖਵਾਂ ’ਚ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।