03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕਾਦਰੀ ਮੁਹੱਲੇ ਦੇ ਲੋਕ ਬਰਸਾਤ ’ਚ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਅਜੀਤ ਡੈਸਕ 07-07-2026
ਗੁਰਦਾਸਪੁਰ, 6 ਜੁਲਾਈ (ਪੰਕਜ ਸ਼ਰਮਾ)-ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਾਦਰੀ ਮੁਹੱਲੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਗਲੀਆਂ ’ਚ ਖੜ੍ਹਾ ਮੀਂਹ ਦਾ ਪਾਣੀ ਕਈ ਘਰਾਂ ਦੇ ਅੰਦਰ ਤੱਕ ਦਾਖਲ ਹੋ ਗਿਆ । ਜਿਸ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ । ਘਰਾਂ ਵਿਚ ਪਾਣੀ ਭਰਨ ਨਾਲ ਕੀਮਤੀ ਸਮਾਨ ਦਾ ਨੁਕਸਾਨ ਹੋ ਰਿਹਾ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਦੇ ਕੰਮਕਾਜ ਵਿਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਹ ਸਮੱਸਿਆ ਕੋਈ ਨਵੀਂ ਨਹੀਂ ਹੈ। ਪਿਛਲੇ ਕਈ ਸਾਲਾਂ ਤੋਂ ਹਰ ਬਰਸਾਤ ਦੌਰਾਨ ਇਹੀ ਹਾਲਾਤ ਬਣਦੇ ਹਨ, ਪਰ ਪਾਣੀ ਦੀ ਨਿਕਾਸੀ ਲਈ ਅਜੇ ਤੱਕ ਕੋਈ ਸਥਾਈ ਪ੍ਰਬੰਧ ਨਹੀਂ ਕੀਤਾ ਗਿਆ। ਗੰਦਾ ਪਾਣੀ ਕਈ ਦਿਨਾਂ ਤੱਕ ਖੜ੍ਹਾ ਰਹਿਣ ਕਾਰਨ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ। ਜਿਸ ਨਾਲ ਡੇਂਗੂ, ਮਲੇਰੀਆ ਤੇ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਵੱਧ ਜਾਂਦਾ ਹੈ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਦਰੀ ਮੁਹੱਲੇ ’ਵਿਚ ਤੁਰੰਤ ਪਾਣੀ ਦੀ ਨਿਕਾਸੀ ਦੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ, ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਸਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਨਰਕ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਤੋਂ ਹੁਣ ਜਲਦੀ ਰਾਹਤ ਮਿਲਣੀ ਚਾਹੀਦੀ ਹੈ।
ਪਿਛਲੀ ਖ਼ਬਰ ਲੋਕ ਇਨਸਾਫ ਮੋਰਚਾ ਵਲੋਂ ਧਰਨਾ ਲਗਾ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀ ਦੀ ਯੂਨਾਈਟਿਡ ਕਿੰਗਡਮ (ਲੰਡਨ) ਵਿਚ ਹੋਣ ਵਾਲੇ ਅੰਤਰਰਾਸ਼ਟਰੀ ਭੰਗੜਾ ਮੁਕਾਬਲੇ ਲਈ ਚੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।