04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਿੰਡ ਭੂੰਡੋਵਾਲ ਦੇ ਨੌਜਵਾਨ ਦੇ 2 ਕਾਤਲਾਂ ਨੂੰ ਸ਼ਾਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਜੀਤ ਡੈਸਕ 08-07-2026
ਗੁਰਦਾਸਪੁਰ, 7 ਜੁਲਾਈ (ਅਸ਼ੋਕ ਸ਼ਰਮਾ)-ਬੀਤੇ ਦਿਨੀਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਭੂੰਡੋਵਾਲ ਦੇ ਰੋਹਿਤ ਸਿੰਘ ਦੇ ਸਿਰ ’ਚ ਦਾਤਰ ਮਾਰ ਕੇ ਕਤਲ ਕਰ ਦਿੱਤਾ ਸੀ ਤੇ ਸ਼ਾਲਾ ਪੁਲਿਸ ਨੇ ਵਿਦੇਸ਼ ’ਚ ਰਹਿੰਦੇ ਵਿਸ਼ਾਲ ਤੇ ਉਸ ਦੇ ਹੋਰ ਚਾਰ ਸਾਥੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਪੁਰਾਣਾ ਸ਼ਾਲਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਕੀ ਮੁਲਜਮਾਂ ਫੜਨ ਵਾਸਤੇ ਟੀਮਾਂ ਬਣਾਈਆਂ ਹੋਈਆਂ ਹਨ ਤੇ ਥਾਂ-ਥਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਇਨ੍ਹਾਂ ’ਚੋਂ ਦੋ ਮੁਲਜ਼ਮਾਂ ਮਨਮੀਤ ਸਿੰਘ ਪੁੱਤਰ ਅਮਰਜੀਤ ਸਿੰਘ ਤੇ ਜਤਿਨ ਸਿੰਘ ਵਾਸੀ ਖਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਤੇ ਬਾਕੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਗ੍ਰਿਫ਼ਤਾਰ ਕਰ ਲਏ ਜਾਣਗੇ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਛੀਨਾ ਕਾਲਜ ਵਿਚ ਬੀ. ਐੱਡ ਦਾਖ਼ਲੇ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।