04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਵੈ ਇੱਛੁਕ ਖੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 08-07-2026
ਗੁਰਦਾਸਪੁਰ, 7 ਜੁਲਾਈ (ਚੱਕਰਾਜਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਗੁਰਦਾਸਪੁਰ ਆਦਿੱਤਿਆ ਉੱਪਲ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋ ਇਕ ਸਵੈ ਇਛੱਕ ਖੂਨਦਾਨ ਕੈਂਪ ਆਰ.ਪੀ. ਅਰੋੜਾ ਮੈਡੀਸਿਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਰੈਡ ਕਰਾਸ ਦਫਤਰ ਵਿਚ ਟਰੇਨਿੰਗ ਪ੍ਰਾਪਤ ਕਰ ਰਹੇ ਵਿਅਕਤੀਆਂ ਦੇ ਨਾਲ ਲਗਾਇਆ ਗਿਆ। ਜਿਸ ਵਿਚ ਟਰੇਨਿੰਗ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਸਕੱਤਰ ਰੈਡ ਕਰਾਸ ਸੁਸਾਇਟੀ ਰਾਜੀਵ ਸਿੰਘ ਵਲੋ ਖੂਨਦਾਨ ਕਰਨ ਦੀ ਮਹੱਹਤਾ ਬਾਰੇ ਦੱਸਿਆ ਗਿਆ ਕਿ ਇਹ ਇਕ ਬੁਹਤ ਹੀ ਮਹਾਨ ਕੰਮ ਹੈ, ਕਿਉਂਕਿ ਸਾਡੇ ਸਰੀਰ ਦਾ ਮੁੱਲ ਆਧਾਰ ਖੂਨ ਹੁੰਦਾ ਹੈ, ਜੋ ਨਾ ਤਾਂ ਕਿਸੇ ਫੈਕਟਰੀ ਵਿਚ ਤਿਆਰ ਹੁੰਦਾ ਹੈ ਅਤੇ ਨਾ ਕਿਸੇ ਹੋਰ ਲਿਆ ਜਾ ਸਕਦਾ ਹੈ, ਇਸ ਦੀ ਕਮੀ ਸਿਰਫ ਮਨੁੱਖ ਦੇ ਖੂਨ ਤੋਂ ਹੀ ਪੂਰੀ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਇਹ ਕੈਂਪ ਲਗਾਏ ਜਾਂਦੇ ਰਹਿੰਦੇ ਹਨ ਤੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਵੈ ਇਛੱਕ ਖੂਨਦਾਨ ਕੈਂਪ ਲਗਾਉਣ ਵਿਚ ਰੈਡ ਕਰਾਸ ਸੁਸਾਇਟੀ ਦਾ ਸਹਿਯੋਗ ਕਰਨ ਲਈ ਅਗਾਂਹ ਆਉਣ ਤਾਂ ਜੋ ਜਦੋਂ ਵੀ ਕਿਸੇ ਵਿਅਕਤੀ ਨੂੰ ਖੂਨ ਦੀ ਜ਼ਰੂਰਤ ਪੈਂਦੀ ਹੈ ਤਾਂ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਇਸ ਚੱਲ ਰਹੇ ਖੂਨਦਾਨ ਕੈਂਪ ਵਿਚ ਡਾ: ਰਾਜਨ ਅਰੋੜਾ ਐਮ.ਡੀ, ਆਰ.ਪੀ. ਅਰੋੜਾ ਮੈਡੀਸਿਟੀ, ਗੁਰਦਾਸਪੁਰ ਪਰਮਵੀਰ ਸਿੰਘ, ਡਾ: ਰੂਪਾਲੀ, ਬੱਲਬ ਬੈਕ ਇੰਚਾਰਜ, ਆਰ.ਪੀ. ਅਰੋੜਾ ਮੈਡੀਸਿਟੀ, ਗੁਰਦਾਸਪੁਰ ਤੇ ਉਨ੍ਹਾਂ ਦੀ ਟੈਕਨੀਕਲ ਟੀਮ ਦੇ ਮੈਂਬਰ ਹਾਜ਼ਰ ਸਨ। ਇਸ ਸੈਵ ਇੱਛਕ ਕੈਂਪ ਵਿਚ 12 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਪਿਛਲੀ ਖ਼ਬਰ ਸਾਡੇ ਪਿੰਡ ਦੀ ਬਿਜਲੀ ਸਪਲਾਈ ਨੂੰ ਊਧਨਵਾਲ ਨਾਲੋਂ ਕੱਟ ਕੇ ਘੁਮਾਣ ਬਿਜਲੀ ਘਰ ਨਾਲ ਜੋੜਿਆ ਜਾਵੇ-ਪਿੰਡ ਵਾਸੀ ਅਗਲੀ ਖ਼ਬਰ ਸੁਰੱਖਿਆ ਮਜ਼ਬੂਤ ਕਰਨ ਲਈ ਪੁੱਡਾ ਅਰਬਨ ਅਸਟੇਟ ਕਲੋਨੀ ਦੇ ਇੱਕ ਗੇਟ ਤੋਂ ਹੀ ਹੋਵੇਗੀ ਆਵਾਜਾਈ, ਜਨਰਲ ਇਜਲਾਸ ’ਚ ਅਹਿਮ ਮਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।