04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਹਾਈਕੋਰਟ ਦੇ ਹੁਕਮ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਡੀ.ਏ. ਨਾ ਦੇਣ ਦੀ ਨੀਤੀ ’ਤੇ ਚੱਲ ਰਹੀ ਹੈ-ਪੁਲਿਸ ਪੈਨਸ਼ਨਰ

ਅਜੀਤ ਡੈਸਕ 08-07-2026
ਬਟਾਲਾ, 7 ਜੁਲਾਈ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਬਟਾਲਾ ਦੀ ਮੀਟਿੰਗ ਪ੍ਰਧਾਨ ਜਾਗੀਰ ਸਿੰਘ ਰੰਧਾਵਾ ਦੀ ਅਗਵਾਈ ’ਚ ਪੁਲਿਸ ਲਾਇਨ ਬਟਾਲਾ ਵਿਚ ਹੋਈ। ਇਸ ਦੌਰਾਨ ਪ੍ਰਧਾਨ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਹੀ ਦੇ ਰਹੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੌਜ਼ੂਦਾ ਸਰਕਾਰ ਵੀ ਆਪਣੇ ਕੀਤੇ ਵਾਅਦਿਆਂ ’ਤੇ ਪੂਰਾ ਨਹੀਂ ਉਤਰੀ। ਪ੍ਰਧਾਨ ਨੇ ਕਿਹਾ ਕਿ ਪੈਨਸ਼ਨਰਾਂ ਦਾ ਡੀ.ਏ. ਹਾਈ ਕੋਰਟ ਦੇ ਹੁਕਮ ਹੋਣ ਤੋਂ ਬਾਅਦ ਵੀ ਸਰਕਾਰ ਨਾ ਦੇਣ ਦੀ ਨੀਤੀ ’ਤੇ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦਾ ਡੀ.ਏ. ਜਲਦੀ ਜਾਰੀ ਨਾ ਕੀਤਾ ਤਾਂ ਪੰਜਾਬ ਸਰਕਾਰ ਨੂੰ ਇਸ ਦਾ ਖਾਮਿਆਜਾ ਭੁਗਤਨਾ ਪਵੇਗਾ। ਇਸ ਮੌਕੇ ਜਾਗੀਰ ਸਿੰਘ ਰੰਧਾਵਾ ਪ੍ਰਧਾਨ, ਰਬਿੰਦਰ ਸਿੰਘ, ਹਰਦੇਵ ਸਿੰਘ, ਹਰਪਾਲ ਸਿੰਘ, ਜੋਗਿੰਦਰ ਸਿੰਘ, ਹਰਦੀਪ ਸਿੰਘ, ਜੈਪਾਲ ਸਿੰਘ, ਬਲਵਿੰਦਰ ਕੁਮਾਰ, ਜਗਜੀਤ ਸਿੰਘ, ਇੰਦਰਜੀਤ ਸਿੰਘ, ਬਲਬੀਰ ਸਿੰਘ, ਬਾਵਾ ਸਿੰਘ, ਕੁਲਦੀਪ ਕੁਮਾਰ, ਦਿਲਬਾਗ ਰਾੲ, ਅਮਰਜੀਤ ਸਿੰਘ, ਬਲਦੇਵ ਸਿੰਘ, ਰਤਨ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਬਿਕਰਮਜੀਤ ਸਿੰਘ, ਅਜੀਤ ਸਿੰਘ, ਪਰਮਜੀਤ ਸਿੰਘ, ਬਲਰਾਜ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ-ਵਿਧਾਇਕ ਅਮਰਪਾਲ ਸਿੰਘ ਅਗਲੀ ਖ਼ਬਰ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 13 ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।