04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਭਾਈ ਸੁੰਦਰ ਜੀ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਕਰਵਾਏ

ਅਜੀਤ ਡੈਸਕ 08-07-2026
ਬਟਾਲਾ, 7 ਜੁਲਾਈ (ਸਤਿੰਦਰ ਸਿੰਘ)-ਰਾਇਲ ਅਕੈਡਮੀ ਦੇ ਨਜ਼ਦੀਕ ਹਵੇਲੀ ਭਗਤਾਂ ਦੀ ਵਿਖੇ ਭਾਈ ਸੁੰਦਰ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ। ਇਸ ਸਬੰਧੀ ਸਮਾਜ ਸੇਵੀ ਤੇ ਸਾਬਕਾ ਸਰਪੰਚ ਤਰਸੇਮ ਸਿੰਘ ਫੁੱਲਕੇ ਨੇ ਕਿਹਾ ਕਿ ਸਭ ਨਾਲੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰੂ ਮਹਾਰਾਜ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਰਾਗੀ, ਢਾਡੀ ਤੇ ਬਾਬਾ ਸਰਵਨ ਸਿੰਘ ਹਸਨਪੁਰਾ ਕਥਾਵਾਚਕ, ਬਾਬਾ ਅਮਰੀਕ ਸਿੰਘ ਤਲਵੰਡੀ ਬਖ਼ਤਾ ਬਾਬਾ ਬਸੰਤ ਸਿੰਘ ਜੈਤੋ ਸਰਜਾ ਤੋਂ ਇਲਾਵਾ ਸੰਤ ਬਾਬਾ ਹਜਾਰਾ ਸਿੰਘ ਸੰਗੀਤ ਅਕੈਡਮੀ ਅੱਚਲ ਸਾਹਿਬ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਬਾਬਾ ਬਸੰਤ ਸਿੰਘ ਨੇ ਕਿਹਾ ਕਿ ਹਰੇਕ ਪ੍ਰਾਣੀ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ, ਕਿਉਂਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਨਾਲ ਜੀਵਨ ਸਫ਼ਲ ਹੁੰਦਾ ਹੈ। ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਭਾਈ ਤਰਸੇਮ ਸਿੰਘ ਨੇ ਦੱਸਿਆ ਕਿ ਜਿੰਨੇ ਵੀ ਭਗਤਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਉਨ੍ਹਾਂ ਦੀ ਹੀ ਯਾਦ ਵਿਚ ਹਰ ਮਹੀਨੇ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਅਖੀਰ ਵਿਚ ਆਏ ਹੋਏ ਰਾਗੀ, ਢਾਡੀ, ਕਥਾਵਾਚਕ ਸਮੇਤ ਪਤਵੰਤੇ ਸੱਜਣਾਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖ ਚਾਹਲ, ਡਾ. ਸੰਤੋਖ ਸਿੰਘ ਖਹਿਰਾ, ਬਾਬਾ ਪਰਮਜੀਤ ਸਿੰਘ ਸੰਗੀਤ ਅਕੈਡਮੀ ਅੱਚਲ ਸਾਹਿਬ, ਕਰਮ ਸਿੰਘ ਸਰਪੰਚ,ਪਰਮਜੀਤ ਸਿੰਘ, ਬਾਬਾ ਦਵਿੰਦਰ ਸਿੰਘ, ਸ਼ਰਨਜੀਤ ਸਿੰਘ ਸੋਨੂੰ, ਜਗਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸ਼ੇਰ ਸਿੰਘ, ਬੀਬੀ ਪਰਮਿੰਦਰ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੰਪਿਊਟਰ ਕੋਰਸ ਕਰ ਰਹੀ ਨਾਬਾਲਗਾ ਨਾਲ ਜਬਰ ਜਨਾਹ, ਨੌਜਵਾਨ ਨਾਮਜ਼ਦ ਅਗਲੀ ਖ਼ਬਰ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।