04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਿੰਡ ਬੋਹਝਾ ਦੇ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 08-07-2026
ਘੁਮਾਣ, 7 ਜੁਲਾਈ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਬੋਹਝਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਵੱਡੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਸਰਪੰਚ ਅਮਰੀਕ ਸਿੰਘ ਦੀ ਅਗਵਾਈ ’ਚ ਕਰਵਾਏ ਗਏ ਸਮਾਗਮ ਨੂੰ ਉਸ ਵੇਲੇ ਹੋਰ ਵੀ ਵੱਡਾ ਬਲ ਮਿਲਿਆ, ਜਦੋਂ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਵਿਧਾਇਕ ਕਿਸ਼ਨਕੋਟ ਨੇ ਅਕਾਲੀ ਦਲ ਛੱਡ ਕੇ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ‘ਆਪ’ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਦਾ ਮਾਣ-ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਉਣ ਵਾਲੇ ਸਾ. ਸਰਪੰਚ ਸ਼ਿੰਦਰ ਸਿੰਘ, ਮੈਂਬਰ ਕੁਲਵਿੰਦਰ ਸਿੰਘ, ਇੰਦਰ ਸਿੰਘ, ਪਰਮਜੀਤ ਸਿੰਘ ਆਦਿ ਪਰਿਵਾਰਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ, ਬਲਾਕ ਸੰਮਤੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ, ਬਲਾਕ ਸੰਮਤੀ ਮੈਂਬਰ ਮੁਖਤਿਆਰ ਸਿੰਘ ਬੋਹਝਾ, ਦਵਿੰਦਰ ਸਿੰਘ ਉਪ ਚੇਅਰਮੈਨ ਬਲਾਕ ਸੰਮਤੀ, ਬਲਾਕ ਪ੍ਰਧਾਨ ਗੁਰਮੀਤ ਸਿੰਘ ਪੰਨੂੰ, ਦਵਿੰਦਰ ਸਿੰਘ ਸਰਪੰਚ ਮਿਸ਼ਰਪੁਰਾ, ਅਮਰੀਕ ਸਿੰਘ ਧੀਰੋਵਾਲ, ਅੰਮ੍ਰਿਤ ਸਰਪੰਚ ਘੱਸ ਕਲੇਰ, ਜੱਗਾ ਨਸੀਰਪੁਰ, ਸਰਪੰਚ ਬਲਜਿੰਦਰ ਸਿੰਘ ਮਠੋਲਾ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਮੁਖਤਿਆਰ ਸਿੰਘ, ਗੁਰਮੀਤ ਕੌਰ, ਜਗਜੀਤ ਸਿੰਘ, ਜਗਤਾਰ ਸਿੰਘ, ਗੁਰਨਾਮ ਸਿੰਘ, ਸਮਸ਼ੇਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਸਰਕਾਰਾਂ ਕਾਰਨ ਪੰਜਾਬੀਆਂ ਤੇ ਸਿੱਖਾਂ ਨੂੰ ਕਾਲਾ ਦੌਰ ਵੇਖਣਾ ਪਿਆ-ਪਰਮਜੀਤ ਸਿੰਘ ਗਿੱਲ ਅਗਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਮਾਮਲੇ ’ਚ 3 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।