05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਾਲਾਨਾ ਕ੍ਰਿਕਟ ਟੂਰਨਾਮੈਂਟ ਵਿਚ ਗੁੱਡੂ ਸੇਠ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਅਜੀਤ ਡੈਸਕ 08-07-2026
ਬਟਾਲਾ, 7 ਜਲਾਈ (ਸਤਿੰਦਰ ਸਿੰਘ)-ਪੀ.ਸੀ.ਸੀ. ਕ੍ਰਿਕਟ ਕਲੱਬ ਬਟਾਲਾ ਵਲੋਂ ਕਰਵਾਏ ਸਾਲਾਨਾ ਕ੍ਰਿਕਟ ਟੂਰਨਾਮੈਂਟ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਖੇਡਾਂ ਨੂੰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਦਾ ਅਹਿਮ ਸਾਧਨ ਦੱਸਿਆ। ਸ੍ਰੀ ਗੁੱਡੂ ਸੇਠ ਨੇ ਕਿਹਾ ਕਿ ਖੇਡਾਂ ਨੌਜਵਾਨਾਂ ’ਚ ਅਨੁਸ਼ਾਸਨ, ਟੀਮ ਭਾਵਨਾ ਤੇ ਸਿਹਤਮੰਦ ਜੀਵਨਸ਼ੈਲੀ ਨੂੰ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਬਟਾਲਾ ਪੀ.ਸੀ.ਸੀ. ਕ੍ਰਿਕਟ ਕਲੱਬ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਤੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਸਰਕਾਰ ਵਲੋਂ ਸਤਲੁਜ ਫ਼ਿਲਮ ’ਤੇ ਪਾਬੰਦੀ ਲਾਉਣਾ ਨਿੰਦਣਯੋਗ- ਬਾਜਵਾ ਅਗਲੀ ਖ਼ਬਰ ਕਾਂਗਰਸ ਸਰਕਾਰਾਂ ਕਾਰਨ ਪੰਜਾਬੀਆਂ ਤੇ ਸਿੱਖਾਂ ਨੂੰ ਕਾਲਾ ਦੌਰ ਵੇਖਣਾ ਪਿਆ-ਪਰਮਜੀਤ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।