05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 08-07-2026
ਹਰਚੋਵਾਲ, 7 ਜੁਲਾਈ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰ ਅਸੋਸੀਏਸ਼ਨ ਸਰਕਲ ਹਰਚੋਵਾਲ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਸਰਕਲ ਪ੍ਰਧਾਨ ਗੁਰਨੇਕ ਸਿੰਘ ਹਰਚੋਵਾਲ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਡਾ. ਸਤਨਾਮ ਸਿੰਘ ਕੰਡੀਲਾ ਦੀ ਯੋਗ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਡਾ. ਗੁਰਨੇਕ ਸਿੰਘ ਹਰਚੋਵਾਲ, ਜਨਰਲ ਸਕੱਤਰ ਡਾ. ਸਤਨਾਮ ਸਿੰਘ ਕੰਡੀਲਾ, ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਕਿਲ੍ਹਾ ਲਾਲ ਸਿੰਘ, ਜ਼ਿਲ੍ਹਾ ਪ੍ਰਧਾਨ ਡਾ. ਪਿਆਰਾ ਸਿੰਘ ਹੰਬੋਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨੇ ਜੋ ਸਾਡੇ ਨਾਲ ਵਾਅਦਾ ਕੀਤਾ ਸੀ, ਉਹ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਸਿਰਫ਼ ਸਾਨੂੰ ਲਾਰਿਆਂ ’ਚ ਹੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਸਰਕਾਰ ਦਾ ਸਾਥ ਫਿਰ ਦਿਆਂਗੇ ਜੇਕਰ ਉਹ ਸਾਡੀ ਰਜਿਸਟ੍ਰੇਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਨੂੰ ਰਜਿਸਟਰਡ ਨਹੀਂ ਕਰਦੀ ਤਾਂ ਡਟ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਸਰਕਾਰ ਖਿਲਾਫ਼ ਸੰਘਰਸ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਪਹੁੰਚੇ ਸੀਨੀਅਰ ਮੀਤ ਪ੍ਰਧਾਨ ਡਾ. ਦਿਲਬਾਗ ਸਿੰਘ ਪੰਨੂੰ, ਖਜ਼ਾਨਚੀ ਡਾ. ਰਛਪਾਲ ਸਿੰਘ ਵਰਿਆਂ, ਮੀਤ ਪ੍ਰਧਾਨ ਡਾ. ਬਲਵੀਰ ਸਿੰਘ ਭਿੰਡਰ, ਪ੍ਰੈੱਸ ਸਕੱਤਰ ਡਾ. ਸਰਬਜੀਤ ਸਿੰਘ ਭਿੰਡਰ, ਮੁੱਖ ਸਲਾਹਕਾਰ ਡਾ. ਬਲਦੇਵ ਸਿੰਘ ਮਠੋਲਾ, ਸਹਾਇਕ ਸਲਾਹਕਾਰ ਡਾ. ਸਤਨਾਮ ਸਿੰਘ ਮੁੱਲਾਂਵਾਲ, ਜੋਇੰਟ ਸਕੱਤਰ ਡਾ. ਕੁਲਦੀਪ ਸਿੰਘ ਦਕੋਹਾ, ਡਾ. ਸੁਖਚੈਨ ਸਿੰਘ ਪੱਡਾ, ਸਹਾਇਕ ਕੈਸ਼ੀਅਰ ਡਾ. ਭੁਪਿੰਦਰ ਸਿੰਘ ਬਸਰਾਵਾਂ ਤੋਂ ਇਲਾਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਲੋਕਾਂ ਦੀ ਸਿਹਤ ਸਹੂਲਤ ਲਈ ਲੈਬੋਰਟਰੀ ਖੁੱਲ੍ਹ ਰਹੀ ਹੈ- ਰਸੀਵਰ ਗੁਰਮੇਜ ਸਿੰਘ ਚੀਮਾ ਅਗਲੀ ਖ਼ਬਰ ਪਿੰਡ ਵਰਿਆਂ ਦੇ ਲੋਕਾਂ ਨੇ ਫ਼ੜਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।