05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਲੋਕਾਂ ਦੀ ਸਿਹਤ ਸਹੂਲਤ ਲਈ ਲੈਬੋਰਟਰੀ ਖੁੱਲ੍ਹ ਰਹੀ ਹੈ- ਰਸੀਵਰ ਗੁਰਮੇਜ ਸਿੰਘ ਚੀਮਾ

ਅਜੀਤ ਡੈਸਕ 08-07-2026
ਸ੍ਰੀ ਹਰਿਗੋਬਿੰਦਪੁਰ, 7 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਅੰਮ੍ਰਿਤਸਰ-ਮਹਿਤਾ ਰੋਡ ’ਤੇ ਸਥਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਇਲਾਕੇ ਦੀ ਸੰਗਤ ਦੀ ਸਿਹਤ ਸਹੂਲਤ ਲਈ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਵਾਉਣ ਤ ਖੂਨ ਦੇ ਨਮੂਨੇ ਲੈਣ ਲਈ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਸਹਿਯੋਗ ਨਾਲ ਲੈਬੋਰਟਰੀ ਖੋਲ੍ਹੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਮਚਰਾਏ ਨੇ ਸਾਥੀਆਂ ਸਮੇਤ ਦਿੱਤੀ। ਉਨ੍ਹਾਂ ਕਿਹਾ ਕਿ ਇਸ ਲੈਬੋਰਟਰੀ ਵਿਚ 90 ਫ਼ੀਸਦੀ ਟੈਸਟ ਮੁਫ਼ਤ ਕੀਤੇ ਜਾਣਗੇ ਤੇ ਕੇਵਲ 10 ਫ਼ੀਸਦੀ ਪੈਸੇ ਖੂਨ ਦੇ ਟੈਸਟ ਕਰਵਾਉਣ ਵਾਲੇ ਮਰੀਜ਼ ਨੂੰ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ ਲੈਬੋਰਟਰੀ ਵਿਚ 70 ਪ੍ਰਕਾਰ ਦੇ ਟੈਸਟ ਅਤੇ ਈ.ਸੀ.ਜੀ. ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਲੈਬੋਰਟਰੀ ਬਣ ਕੇ ਤਿਆਰ ਹੋ ਚੁੱਕੀ ਹੈ, ਜਿਸ ਦਾ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ। ਇਸ ਸਮੇਂ ਮੀਤ ਮੈਨੇਜਰ ਮਲਕੀਤ ਸਿੰਘ ਭੱਟੀ, ਖਜ਼ਾਨਚੀ ਗੁਰਪ੍ਰੀਤ ਸਿੰਘ ਮੱਲ੍ਹੀ, ਨਰਿੰਦਰ ਸਿੰਘ ਗੋਰਾ, ਅਪਾਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਸ਼ਹਿਰ ਜ਼ਿੰਦਾ ਕਰੋ’ ਮੁਹਿੰਮ ਤਹਿਤ ਗੁਰਜੀਤ ਮਾਰਕੀਟ ਨੂੰ ਮਿਲਿਆ ਪਹਿਲਾ ਜਨਤਕ ਪਖਾਨਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।