05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਠਾਨਕੋਟ-ਮਨਵਾਲ ਸੰਪਰਕ ਸੜਕ ਦੀ ਖਸਤਾ ਹਾਲਤ ਬਣੀ ਹਾਦਸਿਆਂ ਦਾ ਕਾਰਨ

ਅਜੀਤ ਡੈਸਕ 08-07-2026
ਪਠਾਨਕੋਟ, 7 ਜੁਲਾਈ (ਸੁਮਿਤ)-ਪਠਾਨਕੋਟ-ਮਨਵਾਲ ਨੂੰ ਜੋੜਨ ਵਾਲੀ ਮੁੱਖ ਸੰਪਰਕ ਸੜਕ ਦੀ ਖਸਤਾ ਹਾਲਤ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਚੱਕੀ ਖੱਡ ਦੇ ਕਿਨਾਰੇ ਸੜਕ ਦਾ ਜ਼ਿਆਦਾਤਰ ਹਿੱਸਾ ਕਟਾਅ ਕਾਰਨ ਖੱਡ ਵਿਚ ਸਮਾ ਚੁੱਕਾ ਹੈ। ਇਹ ਇਲਾਕੇ ਦਾ ਇਕ ਮਹੱਤਵਪੂਰਨ ਸੰਪਰਕ ਮਾਰਗ ਹੈ। ਜਿਸ ਕਾਰਨ ਇੱਥੇ ਦਿਨ-ਰਾਤ ਛੋਟੇ-ਵੱਡੇ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ। ਬਰਸਾਤ ਦੇ ਮੌਸਮ ਦੌਰਾਨ ਚੱਕੀ ਖੱਡ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ। ਕੁਝ ਦਿਨ ਪਹਿਲਾਂ ਇਸੇ ਸੜਕ ਦੇ ਕਿਨਾਰੇ ਪਏ ਕੂੜੇ-ਕਰਕਟ ਦੇ ਢੇਰਾਂ ਨੂੰ ਅੱਗ ਲੱਗ ਗਈ ਸੀ, ਜੋ ਕੁਝ ਹੀ ਸਮੇਂ ਵਿਚ ਕਾਫ਼ੀ ਦੂਰ ਤੱਕ ਫੈਲ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਸੀ। ਇਸ ਸਬੰਧੀ ਮੰਡੀ ਬੋਰਡ ਦੇ ਚੇਅਰਮੈਨ ਵਿਕਾਸ ਸੈਣੀ ਦਾ ਕਹਿਣਾ ਹੈ ਕਿ ਇਸ ਬਾਰੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਇਸ ਸੜਕ ਦੀ ਮੁਰੰਮਤ ਤੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਰੋਹਿਤ ਸਿਆਲ ਮਾਤਾ ਆਸ਼ਾ ਪੂਰਨੀ ਮੰਦਰ ਵਿਚ ਹੋਏ ਨਤਮਸਤਕ ਅਗਲੀ ਖ਼ਬਰ ਐਡਵੋਕੇਟ ਜੋਤਿਪਾਲ ਭੀਮ ਮਾਮਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ‘ਨੋ ਵਰਕ’ ਦਾ ਸੱਦਾ ਲਿਆ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।