05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਰੋਹਿਤ ਸਿਆਲ ਮਾਤਾ ਆਸ਼ਾ ਪੂਰਨੀ ਮੰਦਰ ਵਿਚ ਹੋਏ ਨਤਮਸਤਕ

ਅਜੀਤ ਡੈਸਕ 08-07-2026
ਪਠਾਨਕੋਟ, 7 ਜੁਲਾਈ (ਸੁਮਿਤ)-ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਰੋਹਿਤ ਸਿਆਲ ਅੱਜ ਸਥਾਨਕ ਪ੍ਰਸਿੱਧ ਧਾਰਮਿਕ ਅਸਥਾਨ ਮਾਤਾ ਆਸ਼ਾਪੂਰਣੀ ਮੰਦਿਰ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਮਾਤਾ ਰਾਣੀ ਦੇ ਚਰਨਾਂ ’ਚ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਲਿਆ ਤੇ ਇਲਾਕੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ। ਮੰਦਿਰ ਕੰਪਲੈਕਸ ’ਚ ਪਹੁੰਚਣ ‘ਤੇ ਮੰਦਿਰ ਕਮੇਟੀ ਦੇ ਪ੍ਰਧਾਨ ਵਿਨੋਦ ਮਲਹੋਤਰਾ, ਰਾਮਪਾਲ ਭੰਡਾਰੀ ਤੇ ਹੋਰ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਹਲਕਾ ਇੰਚਾਰਜ ਰੋਹਿਤ ਸਿਆਲ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਮਾਤਾ ਰਾਣੀ ਦਾ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਰੋਹਿਤ ਸਿਆਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤੀਾ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵਲੋਂ ਪਰਮਾਨੈਂਟ ਲੋਕ ਅਦਾਲਤ ਸੰਬੰਧੀ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਪਠਾਨਕੋਟ-ਮਨਵਾਲ ਸੰਪਰਕ ਸੜਕ ਦੀ ਖਸਤਾ ਹਾਲਤ ਬਣੀ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।