05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਐਨ.ਸੀ.ਸੀ. ਕੈਡਿਟਾਂ ਨੇ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 08-07-2026
ਪਠਾਨਕੋਟ, 7 ਜੁਲਾਈ (ਸੰਧੂ)-ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀਆਂ 23 ਐਨ.ਸੀ.ਸੀ. ਕੈਡਿਟਾਂ ਨੇ ਪ੍ਰਤਾਪ ਵਰਲਡ ਸਕੂਲ ਵਿਚ ਆਯੋਜਿਤ ਐਨ.ਸੀ.ਸੀ. ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਕੈਂਪ ਦੌਰਾਨ ਵਿਦਿਆਰਥਣਾਂ ਦੇ ਨਾਲ ਸਕੂਲ ਦੀ ਅਧਿਆਪਕਾ ਕਾਜਲ ਵੀ ਮੌਜੂਦ ਰਹੀ ਤੇ ਉਨ੍ਹਾਂ ਨੇ ਕੈਡਿਟਾਂ ਦੀ ਰਹਿਨੁਮਾਈ ਕੀਤੀ। ਕੈਂਪ ਤੋਂ ਵਾਪਸੀ ਉਪਰੰਤ ਸਕੂਲ ਵਿਚ ਕਰਵਾਏ ਸਨਮਾਨ ਸਮਾਗਮ ਦੀ ਅਗਵਾਈ ਪ੍ਰਿੰਸੀਪਲ ਮਧੂ ਸਲਾਰੀਆ ਨੇ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ’ਚ ਸਕੂਲ ਦੀਆਂ ਪੰਜ ਕੈਡਿਟਾਂ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਬਾਸਕਟਬਾਲ ਮੁਕਾਬਲੇ ਵਿਚ ਸਕੂਲ ਦੀਆਂ ਸੱਤ ਕੈਡਿਟਾਂ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮਧੂ ਸਲਾਰੀਆ ਨੇ ਸਾਰੀਆਂ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਨ.ਸੀ.ਸੀ. ਵਰਗੇ ਕੈਂਪ ਵਿਦਿਆਰਥੀਆਂ ਵਿਚ ਅਨੁਸ਼ਾਸਨ, ਲੀਡਰਸ਼ਿਪ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੇ ਹਨ।
ਪਿਛਲੀ ਖ਼ਬਰ ਚਿੱਟਾ ਪੀਂਦਾ ਵਿਅਕਤੀ ਕਾਬੂ ਅਗਲੀ ਖ਼ਬਰ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਮੰਡਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।