05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਚਿੱਟਾ ਪੀਂਦਾ ਵਿਅਕਤੀ ਕਾਬੂ

ਅਜੀਤ ਡੈਸਕ 08-07-2026
ਸ਼ਾਹਪੁਰ ਕੰਢੀ, 7 ਜੁਲਾਈ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਵਿਅਕਤੀ ਨੂੰ ਚਿੱਟਾ ਪੀਂਦੇ ਹੋਏ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਮੋਹਿਤ ਟਾਂਕ ਨੇ ਦੱਸਿਆ ਕਿ ਏ.ਐਸ.ਆਈ. ਧਰਮਪਾਲ ਪੁਲਿਸ ਪਾਰਟੀ ਨਾਲ ਰਣਜੀਤ ਸਾਗਰ ਡੈਮ ਦੇ ਖੰਡਰ ਬਣੇ ਕਵਾਟਰਾਂ ਵੱਲ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੇ ਇਕ ਵਿਅਕਤੀ ਨੂੰ ਦੇਖਿਆ ਜੋ ਪੰਨੀ ਹੇਠ ਲੈਟਰ ਬਾਲ ਕੇ ਚਿੱਟਾ ਪੀ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ, ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ ਸਿਲਵਰ ਪੇਪਰ ਤੇ ਇਕ ਨੋਟ ਜਿਸ ਦੀ ਪੂਣੀ ਬਣਾਈ ਹੋਈ ਸੀ। ਫੜੇ ਗਏ ਵਿਅਕਤੀ ਦੀ ਪਹਿਚਾਣ ਸ਼ੁੱਭਮ ਨਿਵਾਸ ਛੰਨੀ ਮਿਨਹਾਸ ਵਜੋਂ ਹੋਈ। ਪੁਲਿਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਚੈਨਲ ਨੰਬਰ-3 ਤੇ 4 ਦਾ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਉਦਘਾਟਨ ਅਗਲੀ ਖ਼ਬਰ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਐਨ.ਸੀ.ਸੀ. ਕੈਡਿਟਾਂ ਨੇ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।