31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਭਾਜਪਾ ਐਸ.ਸੀ. ਮੋਰਚਾ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ

ਅਜੀਤ ਡੈਸਕ 09-07-2026
ਤਾਰਾਗੜ੍ਹ, 8 ਜੁਲਾਈ (ਸੋਹਨ ਲਾਲ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕਸਬਾ ਤਾਰਾਗੜ੍ਹ ਵਿਖੇ ਰਾਜੇਸ਼ ਕੁਮਾਰ ਬੈਰਮਪੁਰ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਕੁਮਾਰ ਨੇ ਕੀਤਾ। ਮੌਜੂਦ ਵਰਕਰਾਂ ਨੇ ਸਭ ਤੋਂ ਪਹਿਲਾਂ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਉਨ੍ਹਾਂ ਦੀ 125ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕੀਤੀ ਤੇ ਦੇਸ਼ ਦੀ ਅਖੰਡਤਾ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਉਨ੍ਹਾਂ ਨੂੰ ਦਿਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ। ਮੀਟਿੰਗ ਦੌਰਾਨ ਮੰਡਲ ਪ੍ਰਧਾਨਾਂ ਤੇ ਵਰਕਰਾਂ ਨੂੰ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ (ਡਿਜ਼ੀਟਲ ਲਰਨਿੰਗ ਪਲੇਟਫਾਰਮ) ਤਹਿਤ ਸਿਖਲਾਈ ਦਿੱਤੀ ਗਈ ਤੇ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਤੇ ਸਰਗਰਮ ਕਰਨ, ਹੋਰ ਵਰਕਰਾਂ ਨੂੰ ਸ਼ਾਮਿਲ ਕਰਨ ਅਤੇ ਆਉਣ ਵਾਲੇ ਸੰਗਠਨਾਤਮਿਕ ਪ੍ਰੋਗਰਾਮਾਂ ਨੂੰ ਸਫਲਤਾ ਪੂਰਵਕ ਪੂਰਾ ਕਰਨ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਅੰਤ ’ਚ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਬੈਰਮਪੁਰ ਨੇ ਸਾਰੇ ਅਧਿਕਾਰੀਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਮਰਪਣ, ਅਨੁਸ਼ਾਸਨ ਤੇ ਟੀਮ ਵਰਕ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਵਿੱਖ ਦੀਆਂ ਮੀਟਿੰਗਾਂ ਵੀ ਜਲਦੀ ਹੀ ਕੀਤੀਆਂ ਜਾਣਗੀਆਂ। ਮੀਟਿੰਗ ਵਿਚ ਮੁੱਖ ਤੌਰ ‘ਤੇ ਸਾਬਕਾ ਵਿਧਾਇਕ ਹਲਕਾ ਭੋਆ ਸੀਮਾ ਕੁਮਾਰੀ, ਮੰਡਲ ਪ੍ਰਧਾਨ ਤਾਰਾਗੜ੍ਹ ਸੰਜੀਵ ਜੱਗੀ, ਜ਼ਿਲ੍ਹਾ ਜਨਰਲ ਸਕੱਤਰ ਗਜੇਂਦਰ ਸਿੰਘ, ਓ.ਬੀ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਸੈਣੀ, ਨਾਭਾ ਦਾਸ ਕਮੇਟੀ ਦੇ ਚੇਅਰਮੈਨ ਪ੍ਰਸ਼ੋਤਮ ਭਜੂਰਾ ਅਤੇ ਐਸ.ਸੀ. ਮੋਰਚਾ ਦੇ ਵੱਖ-ਵੱਖ ਮੰਡਲਾਂ ਦੇ ਪ੍ਰਧਾਨ ਅਤੇ ਨੇਕ ਰਾਮ ਮੰਡਲ ਘਰੋਟਾ ਦੇ ਨੁਮਾਇੰਦਿਆਂ, ਮੰਡਲ ਪ੍ਰਧਾਨ ਤਾਰਾਗੜ੍ਹ, ਬੀ.ਸੀ.ਮੋਰਚਾ ਦੇ ਪ੍ਰਧਾਨ, ਰਾਮ ਰਹੀਮ, ਮੰਡਲ ਸਰਨਾ ਨਸੀਬ ਚੰਦ ਬਿੱਲੂ, ਜ਼ਿਲ੍ਹਾ ਸਕੱਤਰ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਸਕੱਤਰ ਕੁੰਦਨ ਸਿੰਘ, ਕਾਰਜਕਾਰਨੀ ਮੈਂਬਰ ਸੁਨੀਤਾ ਰਾਣੀ, ਕਾਰਜਕਾਰਨੀ ਮੈਂਬਰ ਪੂਰਨ ਚੰਦ, ਮੰਡਲ ਪ੍ਰਧਾਨ ਤਾਰਾਗੜ੍ਹ ਮਹਿਲਾ ਮੋਰਚਾ ਰਾਣੀ ਜੌਗਰ, ਯਸ਼ਪਾਲ ਪਹਾੜੋਚੱਕ, ਸੁਰਿੰਦਰ ਸਿੰਘ ਸਾਬੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਹੱਦੀ ਇਲਾਕੇ ਦਾ ਨੌਜਵਾਨ ਸੂਰਜ ਸ਼ਰਮਾ ਰਾਸ਼ਟਰੀ ਮੰਚ ’ਤੇ ਪ੍ਰਸਿੱਧ ਬਾਲੀਵੁੱਡ ਅਦਾਕਾਰਾਂ ਵਲੋਂ ਸਨਮਾਨਿਤ ਅਗਲੀ ਖ਼ਬਰ ਪਠਾਨਕੋਟ ’ਚ ਪਨਬੱਸ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ, ਬੱਸ ਸੇਵਾਵਾਂ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।