31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਗਾਂਧੀ ਚੌਕ ਬਾਜ਼ਾਰ ਵਿਚ ਸੀਵਰੇਜ ਤੇ ਖੱਡਿਆਂ ਕਾਰਨ ਲੋਕ ਪ੍ਰੇਸ਼ਾਨ

ਅਜੀਤ ਡੈਸਕ 09-07-2026
ਪਠਾਨਕੋਟ, 8 ਜੁਲਾਈ (ਸੁਮਿਤ)-ਸ਼ਹਿਰ ਦੇ ਮੁੱਖ ਬਾਜ਼ਾਰ ਗਾਂਧੀ ਚੌਕ ਵਿਚ ਸੀਵਰੇਜ ਤੇ ਮੇਨਹੋਲ ਦੀ ਮਾੜੀ ਵਿਵਸਥਾ ਕਾਰਨ ਸਥਾਨਕ ਦੁਕਾਨਦਾਰ ਤੇ ਆਉਣ-ਜਾਣ ਵਾਲੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਬਾਜ਼ਾਰ ਵਿਚ ਫੈਲੀ ਗੰਦਗੀ ਅਤੇ ਬਦਬੂ ਨੇ ਪੂਰੀ ਤਰ੍ਹਾਂ ਡੇਰਾ ਜਮਾਂ ਲਿਆ ਹੈ। ਜਿਸ ਕਾਰਨ ਇੱਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਮਹਾਜਨ ਤੇ ਪ੍ਰਧਾਨ ਮਨਿੰਦਰ ਸਿੰਘ ਨੇ ਨਗਰ ਨਿਗਮ ਪਠਾਨਕੋਟ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਵਪਾਰਕ ਆਗੂਆਂ ਨੇ ਦੱਸਿਆ ਕਿ ਬਾਜ਼ਾਰ ਦੇ ਮੁੱਖ ਮਾਰਗ ‘ਤੇ ਥਾਂ-ਥਾਂ ਡੂੰਘੇ ਖੱਡੇ ਪਏ ਹੋਏ ਹਨ। ਜਿਸ ਕਾਰਨ ਰੋਜ਼ਾਨਾ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਦੋ ਪਹੀਆ ਵਾਹਨ ਚਾਲਕ ਅਕਸਰ ਇਨ੍ਹਾਂ ਖੱਡਿਆਂ ਕਾਰਨ ਡਿੱਗ ਕੇ ਜ਼ਖਮੀ ਹੋ ਰਹੇ ਹਨ। ਬਾਜ਼ਾਰ ਦੀ ਇਸ ਖਸਤਾ ਹਾਲਤ ਤੇ ਬਦਬੂ ਕਾਰਨ ਗਾਹਕਾਂ ਨੇ ਬਾਜ਼ਾਰ ਆਉਣਾ ਬਹੁਤ ਘੱਟ ਕਰ ਦਿੱਤਾ ਹੈ, ਜਿਸ ਦਾ ਸਿੱਧਾ ਅਸਰ ਸਥਾਨਕ ਦੁਕਾਨਦਾਰਾਂ ਦੇ ਕਾਰੋਬਾਰ ‘ਤੇ ਪੈ ਰਿਹਾ ਹੈ ਅਤੇ ਦੁਕਾਨਦਾਰੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਵਪਾਰ ਮੰਡਲ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗਾਂਧੀ ਚੌਕ ਬਾਜ਼ਾਰ ਦੇ ਸੀਵਰੇਜ ਸਿਸਟਮ ਨੂੰ ਤੁਰੰਤ ਠੀਕ ਨਾ ਕੀਤਾ ਗਿਆ ਅਤੇ ਸੜਕ ਦੇ ਖੱਡਿਆਂ ਦੀ ਮੁਰੰਮਤ ਨਾ ਕਰਵਾਈ ਗਈ, ਤਾਂ ਵਪਾਰੀ ਵਰਗ ਨਗਰ ਨਿਗਮ ਦੇ ਖਿਲਾਫ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਲਈ ਨਗਰ ਪੰਚਾਇਤ ਮਹਿਰਾਜ ਅੱਗੇ ਧਰਨਾ ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨ ਵਰਗ ਖੇਡਾਂ ਨੂੰ ਅਪਣਾਏ- ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।