06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਗਰ ਕੌਂਸਲ ਧਾਰੀਵਾਲ ਦੇ ਸਫ਼ਈ ਸੇਵਕਾਂ ਨੇ ਸੂਬਾ ਸਰਕਾਰ ਖਿਲਾਫ਼ ਕੀਤਾ ਰੋਸ ਦਾ ਪ੍ਰਗਟਾਵਾ

ਅਜੀਤ ਡੈਸਕ 11-07-2026
ਧਾਰੀਵਾਲ, 10 ਜੁਲਾਈ (ਜੇਮਸ ਨਾਹਰ)-ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਬੂਰ ਨਾ ਪੈਂਦੇ ਹੋਏ ਵੇਖ ਅੱਜ ਨਗਰ ਕੌਂਸਲ ਧਾਰੀਵਾਲ ਦੇ ਸਫਾਈ ਸੇਵਕਾਂ ਨੇ ਮੁਕੰਮਲ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਰੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਾਢੇ ਚਾਰ ਸਾਲ ਤੋਂ ਪੰੰਜਾਬ ਸਰਕਾਰ ਨੇ ਸਫਾਈ ਸੇਵਕਾਂ ਦੀ ਇਕ ਵੀ ਮੰਗ ਮਨਜੂਰ ਨਹੀਂ ਕੀਤੀ, ਜਿਸ ਦੇ ਰੋਸ ਵਜੋਂ ਪੂਰੇ ਸੂਬੇ ’ਚ ਸਫਾਈ ਸੇਵਕਾਂ ਵਲੋਂ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦੇ ਦਿੱਤੇ ਪ੍ਰੋਗਰਾਮ ਤਹਿਤ ਹੜ੍ਹਤਾਲ ਜਾਰੀ ਰੱਖੀ ਹੈ। ਇਸ ਦੌਰਾਨ ਸਫਾਈ ਸੇਵਕਾਂ ਨੇ ਕਿਹਾ ਕਿ ਚੁਟਕਲਿਆਂ ਵਾਲੀ ਪੰਜਾਬ ਸਰਕਾਰ ਨੇ ਝੂਠਾ ਲੋਲੀ ਪੋਪ ਦੇ ਕੇ ਹੜ੍ਹਤਾਲ ਖਤਮ ਕਰਵਾਈ ਸੀ, ਪਰ ਹੁਣ ਸਫਾਈ ਸੇਵਕ ਇਨ੍ਹਾਂ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ। ਸਫਾਈ ਸੇਵਕ ਯੂਨੀਅਨ ਧਾਰੀਵਾਲ ਦੇ ਪ੍ਰਧਾਨ ਜਤਿੰਦਰ ਪਿੰਕਾ, ਉਪ ਪ੍ਰਧਾਨ ਗੀਤਾ ਗਿੱਲ, ਸੈਕਟਰੀ ਅਸ਼ਵਨੀ ਕੁਮਾਰ, ਕੈਸ਼ੀਅਰ ਯੂਨਸ ਅਤੇ ਜ਼ਿਲ੍ਹਾ ਜਨਰਲ ਸੱਕਤਰ ਸਿਕੰਦਰ ਆਦਿ ਆਗੂਆਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਹੜ੍ਹਤਾਲ ਜਾਰੀ ਰਹੇਗੀ। ਸਫਾਈ ਸੇਵਕਾਂ ਨੇ ਆਮ ਜਨਤਾ ਨੂੰ ਸਫਾਈ ਸੇਵਕਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਟੈੱਟ ਪਾਸ ਵਿਰੁੱਧ ਬਿਲ ਪਾਸ ਕਰਾਉਣ ਲਈ ਸੰਸਦ ਮੈਂਬਰ ਰੰਧਾਵਾ ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।